Sandeep Kahlon

ਸਿੱਧੂ ਮੂਸੇਵਾਲਾ ਕਤਲਕਾਂਡ: ਅਦਾਲਤ ਨੇ ਸੰਦੀਪ ਕਾਹਲੋਂ ਨੂੰ ਮੁੜ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 13 ਜੁਲਾਈ 2022: ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਅਕਾਲੀ ਦਲ ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਕਾਹਲੋਂ (Sandeep Kahlon) ਦਾ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਅਦਾਲਤ ‘ਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਸੰਦੀਪ ਸਿੰਘ ਕਾਹਲੋਂ (Sandeep Singh Kahlon) ਨੂੰ ਮੁੜ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਜਿਕਰਯੋਗ ਹੈ ਕਿ ਲੁਧਿਆਣਾ ਪੁਲਿਸ ਵਲੋਂ ਪੰਚਾਇਤ ਸਕੱਤਰ ਸੰਦੀਪ ਕਾਹਲੋਂ ਨੂੰ ਬਰੇਵਾਲ ਨਹਿਰ ਦੇ ਪੁਲ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਸੀ | ਪੁਲਿਸ ਨੇ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਹੋਣ ਦੇ ਕਥਿਤ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

Scroll to Top