July 7, 2024 2:14 pm
Jaggu Bhagwanpuria

ਸਿੱਧੂ ਮੂਸੇਵਾਲਾ ਕਤਲਕਾਂਡ: ਮਾਨਸਾ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਮੁੜ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗ੍ਹੜ 06 ਜੁਲਾਈ 2022: ਮਾਨਸਾ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਦਿੱਤਾ ਗਿਆ | ਪੁਲਿਸ ਵਲੋਂ ਪਹਿਲਾਂ ਜੱਗੂ ਭਗਵਾਨਪੁਰੀਆ ਦਾ ਮੈਡੀਕਲ ਕਰਵਾਇਆ ਗਿਆ |  ਮਾਨਸਾ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਦੇ ਦਿੱਤਾ ਹੈ ਇਸਦੇ ਨਾਲ ਹੀ ਹੁਣ 11 ਜੁਲਾਈ ਨੂੰ ਭਗਵਾਨਪੁਰੀਆ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ 30 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ , ਇਸ ਦੌਰਾਨ ਅਦਾਲਤ ਨੇ ਜੱਗੂ ਨੂੰ 7 ਦਿਨ ਦਾ ਪੁਲੀਸ ਰਿਮਾਂਡ ਭੇਜ ਦਿੱਤਾ ਸੀ।