June 30, 2024 2:19 am
Jaggu Bhagwanpuria

ਸਿੱਧੂ ਮੂਸੇਵਾਲਾ ਕਤਲਕਾਂਡ: ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਤੇ ਲਾਰੇਂਸ ਤੋਂ ਆਹਮੋ ਸਾਹਮਣੇ ਬਿਠਾ ਕੇ ਪੁੱਛਗਿੱਛ ਜਾਰੀ

ਚੰਡੀਗੜ੍ਹ 12 ਜੁਲਾਈ 2022: ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਖਰੜ੍ਹ ਦੇ ਸੀਆਈਏ ਦੇ ਦਫ਼ਤਰ ‘ਚ ਲਿਆਂਦਾ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੰਜਾਬ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਅਤੇ ਲਾਰੇਂਸ ਬਿਸ਼ਨੋਈ (Lawrence Bishnoi) ਤੋਂ ਆਹਮੋ ਸਾਹਮਣੇ ਬਿਠਾ ਕੇ ਪੁਛਗਿੱਛ ਕੀਤੀ ਜਾ ਰਹੀ ਹੈ | ਪੰਜਾਬ ਪੁਲਿਸ ਦੇ ਮੁਤਾਬਕ ਕਤਲਕਾਂਡ ‘ਚ ਇਨ੍ਹਾਂ ‘ਤੇ ਸ਼ੂਟਰਾਂ ਮੁਹੱਈਆ ਕਰਵਾਉਣ ਦੇ ਦੋਸ਼ ਵੀ ਲੱਗੇ ਹਨ। ਇਸ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵੱਡਾ ਖ਼ੁਲਾਸਾ ਕਰ ਸਕਦੀ ਹੈ |

ਜਿਕਰਯੋਗ ਹੈ ਕਿ ਬੀਤੇ ਦਿਨ ਅਮ੍ਰਿਤਸਰ ਦਿਹਾਤੀ ਪੁਲਿਸ ਨੇ ਜੱਗੂ ਭਗਵਾਨਪੁਰੀਆਂ (Jaggu Bhagwanpuria) ਨੂੰ ਬਿਆਸ ਦੀ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਕਿ ਅਦਾਲਤ ਨੇ ਭਗਵਾਨਪੁਰੀਆਂ ਦਾ 6 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਪੁਲਿਸ ਦੇ ਮੁਤਾਬਕ ਬਿਆਸ ਥਾਣੇ ‘ਚ ਦਰਜ ਇਰਾਦਾ ਕਤਲ ਤੇ ਗੈਂਗਸਟਰ ਸ਼ੁਭਮਪ੍ਰੀਤ ਨੂੰ ਪੁਲਿਸ ਹਿਰਾਸਤ ‘ਚੋਂ ਭਜਾਉਣ ਦਾ ਮਾਮਲਾ ਦਰਜ਼ ਹੈ |