July 7, 2024 3:54 pm
Bhagwanpuria

ਸਿੱਧੂ ਮੂਸੇਵਾਲਾ ਕਤਲਕਾਂਡ : ਪੰਜਾਬ ਪੁਲਿਸ ਨੂੰ ਮਿਲਿਆ ਗੈਂਗਸਟਰ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ

ਚੰਡੀਗੜ੍ਹ 29 ਜੂਨ 2022: ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ  ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਹੈ | ਪੰਜਾਬ ਪੁਲਿਸ ਨੇ ਮੂਸੇਵਾਲਾ ਦੇ ਕਤਲਕਾਂਡ ‘ਚ ਗੈਂਗਸਟਰ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਸੀ |

ਇਸ ਦੌਰਾਨ ਪੰਜਾਬ ਪੁਲਿਸ ਦੇ ਵਕੀਲ ਦਾ ਕਹਿਣਾ ਹੈ ਕਿ ਮੂਸੇਵਾਲਾ ਦੇ ਕਤਲਕਾਂਡ ‘ਚ 4 ਕਥਿਤ ਸ਼ੂਟਰਾਂ ‘ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ। ਹੁਣ ਪੰਜਾਬ ਪੁਲਿਸ ਕੱਲ੍ਹ ਗੈਂਗਸਟਰ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰੇਗੀ |