Site icon TheUnmute.com

ਸਿੱਧੂ ਮੂਸੇਵਾਲਾ ਕਤਲਕਾਂਡ: ਸੰਦੀਪ ਕਾਹਲੋਂ ਨੂੰ ਅਦਾਲਤ ਨੇ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Sandeep Kahlon

ਚੰਡੀਗੜ੍ਹ 09 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲੁਧਿਆਣਾ ਦੀ ਪੁਲਿਸ ਲਗਾਤਰ ਸੰਦੀਪ ਸਿੰਘ ਕਾਹਲੋਂ ਦੀ ਭਾਲ ‘ਚ ਸੀ | ਪੁਲਿਸ ਨੇ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦਾ ਭਤੀਜਾ ਪੰਚਾਇਤ ਸਕੱਤਰ ਸੰਦੀਪ ਸਿੰਘ ਕਾਹਲੋਂ (Sandeep Kahlon) ਨੂੰ ਬਰੇਵਾਲ ਨਹਿਰ ਦੇ ਪੁਲ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ | ਇਸਦੇ ਨਾਲ ਹੀ ਲੁਧਿਆਣਾ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਲਿਆ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਡੀ.ਸੀ.ਪੀ ਇਨਵੈਸਟੀਗੇਸ਼ਨ ਵਰਿੰਦਰ ਬਰਾੜ ਅਤੇ ਏ.ਸੀ.ਪੀ ਕ੍ਰਾਈਮ ਗੁਰਪ੍ਰੀਤ ਸਿੰਘ ਦੀ ਟੀਮ ਨੇ ਆਈ.ਐਨ.ਐਸ.ਪੀ.ਆਰ. ਬੇਅੰਤ ਜੁਨੇਜਾ ਦੀ ਅਗਵਾਈ ਹੇਠ ਦੋਸ਼ੀ ਸੰਦੀਪ ਸਿੰਘ ਕਾਹਲੋਂ ਨੂੰ ਬਰੇਵਾਲ ਨਹਿਰ ਦੇ ਪੁਲ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ | ਇਸਦੇ ਨਾਲ ਹੀ ਸੰਦੀਪ ਕਾਹਲੋਂ ਖਿਲਾਫ ਐਫ.ਆਈ.ਆਰ ਨੰਬਰ 139/22ਯੂ/. 25/54 ਦਰਜ ਕੀਤੀ ਗਈ ਸੀ |

ਦੱਸਿਆ ਜਾ ਰਿਹਾ ਹੈ ਕਿ ਸੰਦੀਪ ਕਾਹਲੋਂ ਦੀ ਗੈਂਗਸਟਰ ਗੋਲਡੀ ਬਰਾੜ ਤੇ ਲਾਰੇਂਸ ਬਿਸ਼ਨੋਈ ਨਾਲ ਨੇੜਤਾ ਰਹੀ ਹੈ | ਸਾਬਕਾ ਕੈਬਨਿਟ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ।

Exit mobile version