July 1, 2024 12:39 am
Moga

ਸਿੱਧੂ ਮੂਸੇਵਾਲਾ ਕਤਲ ਮਾਮਲਾ : ਮੁੱਖ ਮੰਤਰੀ ਮਾਨ ਨੇ ਸ਼ਾਤੀ ਬਣਾਈ ਰੱਖਣ ਦੀ ਕੀਤੀ ਅਪੀਲ

ਚੰਡੀਗੜ੍ਹ, 29 ਮਈ 2022 :  ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਮੁੱਖ ਮੰਤਰੀ ਨੇ ਟਵੀਟ ਕਰ ਕੇ ਲਿਖਿਆ ਕਿ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ..ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ..