ਚੰਡੀਗੜ੍ਹ, 02 ਫਰਵਰੀ 2023: ਮਾਨਸਾ ਦੀ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਮਨਮੋਹਨ ਸਿੰਘ ਮੋਹਣਾ (Manmohan Singh Mohana) ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਮੋਹਣਾ ਦੀ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਇਹ ਕਹਿੰਦਿਆਂ ਰੱਦ ਕਰ ਦਿੱਤੀ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਗੱਲ ਦੀ ਬਹੁਤ ਸੰਭਾਵਨਾ ਹੈ ਕਿ ਉਹ ਸਬੂਤਾਂ ਨਾਲ ਛੇੜਛਾੜ ਕਰੇਗਾ ਅਤੇ ਗਵਾਹਾਂ ਨੂੰ ਧਮਕੀਆਂ ਵੀ ਦੇਵੇਗਾ। ਪੁਲਿਸ ਮੋਹਣਾ ਦੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਸਬੰਧਾਂ ਦੀ ਜਾਂਚ ਕਰ ਰਹੀ ਹੈ। ਮੋਹਣਾ ‘ਤੇ ਬੀਤੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦਾ ਦੋਸ਼ ਹੈ |
ਜਨਵਰੀ 19, 2025 10:25 ਪੂਃ ਦੁਃ