Site icon TheUnmute.com

ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕੈਲੀਫੋਰਨੀਆ ਤੋਂ ਗ੍ਰਿਫਤਾਰ

Dharamjot Singh Kahlon

ਚੰਡੀਗੜ੍ਹ,10 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਧਰਮਜੋਤ ਸਿੰਘ ਕਾਹਲੋਂ (Dharamjot Singh Kahlon) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਧਰਮਜੋਤ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ ਗਏ ਸਨ।

ਸੂਤਰਾਂ ਅਨੁਸਾਰ ਧਰਮਜੋਤ ਸਿੰਘ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਗੈਂਗਸਟਰਾਂ ਨੂੰ ਏ.ਕੇ.-47 ਅਤੇ ਜਿਗਾਨਾ ਵਰਗੇ ਅਤਿ-ਆਧੁਨਿਕ ਹਥਿਆਰਾਂ ਦੀ ਸਪਲਾਈ ਕਰਦਾ ਸੀ। ਦਿੱਲੀ ਪੁਲਿਸ, ਪੰਜਾਬ ਪੁਲਿਸ ਅਤੇ ਐਨਆਈਏ ਦਾ ਸਪੈਸ਼ਲ ਸੈੱਲ ਇਸ ਲੋੜੀਂਦੇ ਮੁਲਜ਼ਮ ਦੀ ਭਾਲ ਕਰ ਰਹੀ ਸੀ। ਇਸ ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਰਿਹਾ, ਜਿਸ ਤੋਂ ਬਾਅਦ ਇਸ ਨੂੰ ਕੈਲੀਫੋਰਨੀਆ, ਅਮਰੀਕਾ ਤੋਂ ਹਿਰਾਸਤ ‘ਚ ਲੈ ਲਿਆ ਗਿਆ। ਹਾਲ ਹੀ ਵਿੱਚ ਦਿੱਲੀ ਪੁਲਿਸ ਨੇ ਸਚਿਨ ਬਿਸ਼ਨੋਈ ਨੂੰ ਵੀ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਸੀ।

Exit mobile version