ਚੰਡੀਗੜ੍ਹ, 06 ਅਕਤੂਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ’ਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ (Sachin Bishnoi) ਦਾ ਰਿਮਾਂਡ ਖ਼ਤਮ ਉਪਰੰਤ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ | ਮਾਨਸਾ ਪੁਲਿਸ ਨੂੰ ਸਚਿਨ ਦਾ 5 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਹੈ। ਜਿਕਰਯੋਗ ਹੈ ਕਿ ਹੈ ਕਿ 28 ਸਤੰਬਰ ਦੀ ਦੇਰ ਰਾਤ ਉਸ ਨੂੰ ਮਾਨਸਾ ਪੁਲਿਸ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਇੱਥੇ ਲਿਆਂਦਾ ਸੀ। ਸਚਿਨ ਬਿਸ਼ਨੋਈ ਲਾਰੈਂਸ ਬਿਸ਼ਨੋਈ ਦਾ ਭਤੀਜਾ ਹੈ
ਪੁਲਿਸ ਮੁਤਾਬਕ ਸਚਿਨ ਬਿਸ਼ਨੋਈ (Sachin Bishnoi) ਨੇ ਵੀ ਸਿੱਧੂ ਦੇ ਕਤਲ ’ਚ ਮੁੱਖ ਭੂਮਿਕਾ ਨਿਭਾਈ ਸੀ। ਉਸ ’ਤੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ਹਨ। ਰਿਮਾਂਡ ਖ਼ਤਮ ਹੋਣ ਉਪਰੰਤ ਸਥਾਨਕ ਸਿਵਲ ਹਸਪਤਾਲ ਵਿਖੇ ਸਚਿਨ ਦਾ ਮੈਡੀਕਲ ਕਰਵਾਇਆ ਗਿਆ ਅਤੇ ਬਾਅਦ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਹੈ, ਜਿੱਥੋਂ ਅਦਾਲਤ ਨੇ ਪੁਲਿਸ ਰਿਮਾਂਡ ’ਚ ਵਾਧਾ ਕਰ ਕੇ 10 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।