TheUnmute.com

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕਰਨਗੇ ਸੀਟਿੰਗ ਜੱਜ, ਹਾਈਕੋਰਟ ਨੇ ਕੀਤਾ ਇਨਕਾਰ

ਚੰਡੀਗ੍ਹੜ 04 ਜੂਨ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਸੀਟਿੰਗ ਜੱਜ ਤੋਂ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ ਦੀ ਜਾਂਚ ਲਈ ਕਿਸੇ ਸੀਟਿੰਗ ਜੱਜ ਨੂੰ ਕਹੇ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੰਗ ‘ਤੇ ਸੀਐਮ ਮਾਨ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਭੇਜਿਆ ਸੀ। ਜਿਸ ਵਿੱਚ ਲਿਖਿਆ ਗਿਆ ਸੀ ਕਿ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੀਟਿੰਗ ਜੱਜ ਕਰਨਗੇ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖਿਆ ਸੀ।

ਸਿੱਧੂ ਮੂਸੇਵਾਲਾ ਕਤਲ

ਇਹੀ ਨਹੀਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ‘ਤੇ ਹਨ ਅਤੇ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ। ਦਰਅਸਲ ਪਰਿਵਾਰ ਦੀ ਮੰਗ ਹੈ ਕਿ ਉਹ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣਾ ਚਾਹੁੰਦੇ ਹਨ। ਇਸ ਕਰਕੇ ਉਹ ਅੱਜ ਚੰਡੀਗੜ੍ਹ ‘ਚ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

Exit mobile version