Site icon TheUnmute.com

ਸਿੱਧੂ ਮੂਸੇਵਾਲਾ ਕਤਲ ਕਾਂਡ: ਬਦਮਾਸ਼ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਭਾਰਤ ਲਿਆਂਦਾ

Sachin Bishnoi

ਚੰਡੀਗੜ੍ਹ, 01 ਅਗਸਤ 2023: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ (Sachin Bishnoi) ਉਰਫ਼ ਸਚਿਨ ਥਾਪਨ ਨੂੰ ਅਜ਼ਰਬੈਜਾਨ ਦੇ ਬਾਕੂ ਤੋਂ ਭਾਰਤ ਵਾਪਸ ਲਿਆਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ ਅਤੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਯੋਜਨਾ ਵਿੱਚ ਸ਼ਾਮਲ ਸੀ ਅਤੇ ਹਥਿਆਰ ਮੁਹੱਈਆ ਕਰਵਾਏ ਗਏ । ਉਹ ਵਾਰਦਾਤ ਤੋਂ ਪਹਿਲਾਂ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬੈਜਾਨ ਭੱਜ ਗਿਆ ਸੀ। ਦੱਸ ਦਈਏ ਕਿ ਸਚਿਨ ਬਿਸ਼ਨੋਈ ਲਾਰੈਂਸ ਬਿਸ਼ਨੋਈ ਦਾ ਭਾਣਜਾ ਹੈ |

Exit mobile version