Sidhu Moosewala murder case

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ: ਸ਼ਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਦੀ ਮਾਨਸਾ ਅਦਾਲਤ ‘ਚ ਪੇਸ਼ੀ

ਚੰਡੀਗੜ੍ਹ 17 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala murder case) ਵਿੱਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਸਾਥੀਆਂ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਅੱਜ 7 ਦਿਨਾਂ ਦਾ ਰਿਮਾਂਡ ਖਤਮ ਹੋਣ ਉਪਰੰਤ ਮਾਨਸਾ ਅਦਾਲਤ ਵਿਚ ਮੁੜ ਪੇਸ਼ ਕੀਤਾ ਜਾਵੇਗਾ |

ਜਿਕਰਯੋਗ ਹੈ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ 10 ਸਤੰਬਰ ਨੂੰ ਨੇਪਾਲ ਬਾਰਡਰ ਤੋਂ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਵਿਖੇ 6 ਸ਼ੂਟਰਾਂ ਨੇ ਕਤਲ ਕਰ ਦਿੱਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ ‘ਚ ਆਏ ਸੀ। ਇਨ੍ਹਾਂ ‘ਚੋਂ ਬੋਲੇਰੋ ਮੋਡਿਊਲ ਦੇ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਗ੍ਰਿਫਤਾਰ ਕੀਤਾ ਹੈ |

Scroll to Top