July 2, 2024 10:57 pm
ਮੂਸੇਵਾਲਾ

ਸਿੱਧੂ ਮੂਸੇਵਾਲਾ ਮੁੜ ਵਿਵਾਦਾਂ ‘ਚ ਘਿਰੇ, ਪੰਜਾਬੀਆਂ ਨੂੰ ‘ਗੱਦਾਰ’ ਕਹਿਣ ‘ਤੇ ਭੜਕੀ ‘ਆਪ”

ਚੰਡੀਗੜ੍ਹ 12 ਅਪ੍ਰੈਲ 2022: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਇਕ ਵਾਰ ਫਿਰ ਵਿਵਾਦਾਂ ‘ਚ ਘਿਰੇ ਨਜਰ ਆ ਰਹੇ ਹਨ | ਪੰਜਾਬੀ ਗਾਇਕ ਮੂਸੇਵਾਲਾ ਦੇ ਵਲੋਂ ਇੱਕ ਗਾਣਾ ਕੱਢਿਆ ਗਿਆ ਹੈ ਜਿਸ ‘ਚ ਉਨ੍ਹਾਂ ਕਈ ਪੰਜਾਬੀਆਂ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਹੈ | ਜਿਸ ‘ਤੇ ਆਮ ਆਦਮੀ ਪਾਰਟੀ ਭੜਕ ਉੱਠੀ ।ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਪੰਜਾਬੀਆਂ ਨੂੰ ਗੱਦਾਰ ਕਹਿਣ ਵਾਲੀ ਟਿੱਪਣੀ ‘ਤੇ ਕਈ ਮੰਤਰੀਆਂ ਵਲੋਂ ਟਵੀਟ ਕੀਤਾ ਜਾ ਰਿਹਾ ਹੈ |

Sidhu Moosewala

ਇਸ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਬਿਆਨ ਨੂੰ ਸ਼ਰਮਨਾਕ ਹੈ | ਉਨ੍ਹਾਂ ਲਿਖਿਆ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਾਰ ਨੂੰ ਸਬਕ ਵਜੋਂ ਲੈਣਾ ਚਾਹੀਦਾ ਹੈ।

ਗਾਣੇ ‘ਤੇ ਆਮ ਆਦਮੀ ਪਾਰਟੀ ਨੇ ਇਤਰਾਜ਼ ਦਰਜ ਕਰਵਾਇਆ ਹੈ ਜਿਸ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਮਾਫ਼ੀ ਮੰਗਣ ਲਈ ਵੀ ਕਿਹਾ ਹੈ। ਦਰਅਸਲ ਸ਼ੁਭਦੀਪ ਗਿੱਲ ਉਰਫ਼ ਸਿੱਧੂ ਮੂਸੇਵਾਲਾ ਨੇ ਬੀਤੇ ਕੱਲ੍ਹ ਇਕ ਗਾਣਾ ਕੱਢਿਆ ਸੀ ਜਿਸ ਵਿਚ ਉਨ੍ਹਾਂ ਕਈ ਪੰਜਾਬੀਆਂ ਖਿਲਾਫ਼ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਹੈ ਜਿਸ ‘ਤੇ ਆਮ ਆਦਮੀ ਪਾਰਟੀ ਭੜਕ ਗਈ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ।ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਮਾਨਸਾ ਤੋਂ ਲੜੀ ਚੋਣ ‘ਚ ਮਿਲੀ ਹਾਰ ਬਰਦਾਸ਼ ਨਹੀਂ ਹੋ ਰਹੀ, ਇਸ ਲਈ ਉਹ ਗੱਲਾਂ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟਾਂ ਪਾਈਆਂ ਹਨ ਪਰ ਲੋਕਾਂ ਨੂੰ ਗੱਦਾਰ ਦੱਸ ਰਹੇ ਹਨ ਜੋ ਕਿ ਬਹੁਤ ਸ਼ਰਮਨਾਕ ਗੱਲ ਹੈ।

Sidhu Moosewala

ਦੂਜੇ ਪਾਸੇ ‘ਆਪ’ ਆਗੂ ਜੀਵਨਜੋਤ ਕੌਰ ਨੇ ਵੀ ਸਿੱਧੂ ਮੂਸੇਵਾਲਾ ਵੱਲੋਂ ਪੰਜਾਬੀਆਂ ਲਈ ਵਰਤੇ ਇਤਰਾਜ਼ਯੋਗ ਸ਼ਬਦਾਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਗੱਦਾਰੀ ਨਹੀਂ ਆਉਂਦੀ। ਹੱਕ ਸੱਚ ਨਾਲ ਖੜ੍ਹਨ ਵਾਲੇ ਪੰਜਾਬੀਆਂ ਲਈ ਅਜਿਹੀ ਇਤਰਾਜ਼ਯੋਗ ਭਾਸ਼ਾ ਵਰਤਣੀ ਮੰਦਭਾਗਾ ਹੈ।

 

Sidhu Moosewala
ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਵੀ ਸਿੱਧੂ ਮੂਸੇਵਾਲਾ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਚੋਣ ਹਾਰਨ ਤੋਂ ਬਾਅਦ ਲੋਕ ਬੁਖ਼ਲਾਏ ਤਾਂ ਦੇਖੇ ਪਰ ਕਿਸੇ ਨੂੰ ਪਾਗਲ ਹੁੰਦਿਆਂ ਪਹਿਲੀ ਵਾਰ ਦੇਖਇਆ ਹੈ। ਸ਼ਰਮਨਾਕ ਹੈ ਕਿ ਪੰਜਾਬੀ ਤੋਂ ਹੀ ਵੱਡਾ ਨਾਂ ਲੈ ਕੇ ਹੁਣ ਸਿਰਫ਼ ਕੁਰਸੀ ਲਈ ਉਨ੍ਹਾਂ ਹੀ ਗੱਦਾਰ ਕਹਿ ਰਹੇ ਹੋ।

ਉਥੇ ਹੀ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਵੀ ਵੱਡਾ ਬਿਆਨ ਦਿੰਦਿਆਂ ਹੋਇਆ ਕਿਹਾ ਹੈ ਕਿ, ਪਿਛਲੇ ਸਮੇਂ ਦੌਰਾਨ ਦੀ ਕਥਿਤ ਤੌਰ ਤੇ ਵਰਤੋਂ ਕੀਤੀ ਸੀ, ਜਿਸ ਤੇ ਭੁੱਲਰ ਨੇ ਕਿਹਾ ਕਿ, ਇਹਦੀ ਜਾਂਚ ਹੋਵੇਗੀ ਅਤੇ ਕੇਸ ਮੁੜ ਖੋਲਿਆ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਮੂਸੇਵਾਲਾ ਦੇ ਹੱਥ ਵਿੱਚ ਏ.ਕੇ. 47 ਸੀ ਜਾਂ ਫਿਰ ਟੋਆਏ ਗੰਨ। ਕੈਬਨਿਟ ਮੰਤਰੀ ਭੁੱਲਰ ਨੇ ਵੀ ਮੂਸੇਵਾਲਾ ਨੂੰ ਦਿਮਾਗੀ ਸੰਤੁਲਣ ਵਿਗੜਨ ਦੀਆਂ ਨਿਸ਼ਾਨੀਆਂ ਦੱਸਿਆ।