July 2, 2024 7:45 pm
ਫੈਨ ਨੇ ਕੀਤੀ ਖ਼ੁਦਕੁਸ਼ੀ

ਸਿੱਧੂ ਮੂਸੇਵਾਲਾ ਦੇ ਫੈਨ ਨੇ ਕੀਤੀ ਖ਼ੁਦਕੁਸ਼ੀ, 20 ਸਾਲਾ ਨੌਜਵਾਨ ਨੇ ਪੀਤੀ ਜ਼ਹਿਰੀਲੀ ਦਵਾਈ

ਚੰਡੀਗੜ੍ਹ 10 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਾਰਾ ਪੰਜਾਬ ਹੀ ਸੋਗ ਵਿਚ ਡੁੱਬਿਆ ਹੋਇਆ ਹੈ। ਹਰ ਸ਼ਖਸ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਸਤਾ ਰਿਹਾ ਹੈ। ਡੇਰਾਬੱਸੀ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੋਂ ਦੇ 20 ਸਾਲਾ ਨੌਜਵਾਨ ਜਸਵਿੰਦਰ ਸਿੰਘ ਨੇ ਸਿੱਧੂ ਦੀ ਮੌਤ ਦੇ ਗ਼ਮ ‘ਚ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਸਿੱਧੂ ਮੂਸੇਵਾਲਾ ਦਾ ਫੈਨ ਸੀ। ਨੌਜਵਾਨ ਨੇ ਬੁੱਧਵਾਰ ਨੂੰ ਜ਼ਹਿਰੀਲੀ ਦਵਾਈ ਖਾ ਲਈ, ਜਿਸ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ 32 ‘ਚ ਉਸ ਦੀ ਮੌਤ ਹੋ ਗਈ।

ਫੈਨ ਨੇ ਕੀਤੀ ਖ਼ੁਦਕੁਸ਼ੀ