ਚੰਡੀਗੜ੍ਹ 14 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ। ਸਿੱਧੂ ਮੂਸੇਵਾਲਾ ਦੀ ਟੀਮ ਨੇ ਪਰਿਵਾਰ ਵੱਲੋਂ ਉਹਨਾਂ ਦੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਬੇਨਤੀ ਕੀਤੀ ਕਿ ਸਿੱਧੂ ਦਾ ਨਾਮ ਕਿਸੇ ਵੀ ਸਿਆਸੀ ਕੰਮ ਲਈ ਨਾ ਵਰਤਿਆ ਜਾਵੇ। ਉਹਨਾਂ ਲਿਖਿਆ, “ਕੋਈ ਵੀ ਰਾਜਨੀਤਿਕ ਪਾਰਟੀ ਜਾਂ ਕੋਈ ਹੋਰ ਵਿਅਕਤੀ ਵਿਸ਼ੇਸ਼ ਆਪਣੇ ਰਾਜਨੀਤਿਕ ਜਾਂ ਕਿਸੇ ਵੀ ਪ੍ਰਕਾਰ ਦੇ ਕੰਮ ਲਈ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦਾ ਨਾਮ ਕਿਰਪਾ ਕਰਕੇ ਨਾ ਵਰਤਿਆ ਜਾਵੇ।”
ਦਰਅਸਲ, 2 ਦਿਨ ਪਹਿਲਾਂ ਹੀ ਸੰਗਰੂਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣਾ ਚੋਣ ਗੀਤ ਲਾਂਚ ਕੀਤਾ ਸੀ। ਉਸ ਗੀਤ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਅਤੇ ਸਮਾਧ ਦੀ ਤਸਵੀਰ ਦਿਖਾਈ ਗਈ ਸੀ। ਇਸ ਨੂੰ ਵੇਖਦਿਆਂ ਹੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਤੇ ਅਪੀਲ ਕਰਕੇ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦਾ ਨਾਮ ਕਿਸੇ ਵੀ ਸਿਆਸੀ ਕੰਮ ਲਈ ਨਾ ਵਰਤਣ ਦੀ ਬੇਨਤੀ ਕੀਤੀ ਹੈ।