ਚੰਡੀਗੜ੍ਹ 05 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪੁੱਜੇ। ਇਸ ਦੌਰਾਨ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਵੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਬਲਕੌਰ ਸਿੰਘ ਨੇ ਪਿੰਡ ਮੂਸੇ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਮੰਤਰੀ ਧਾਲੀਵਾਲ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ‘ਤੇ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ।