Sidhu Moosewala

ਸਿੱਧੂ ਮੂਸੇਵਲਾ ਦੇ ਪਿਤਾ ਨੇ ਸਕੂਲੀ ਵਿਦਿਆਰਥੀਆਂ ਨੂੰ ਸਾਹਿਬਜਾਦਿਆਂ ਦੀ ਸ਼ਹਾਦਤ ਪ੍ਰਤੀ ਕੀਤਾ ਜਾਗਰੂਕ

ਮਾਨਸਾ, 27 ਦਸੰਬਰ 2023: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਐਨਐਸਐਸ ਕੈਂਪ ਦੀ ਸਮਾਪਤੀ ਦੌਰਾਨ ਮੂਸਾ ਸਕੂਲ ਦੇ ਵਿੱਚ ਕਰਵਾਏ ਸਮਾਗਮ ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਜਾਗਰੂਕ ਕੀਤਾ ਤੇ ਜ਼ਿੰਦਗੀ ਦੇ ਵਿੱਚ ਅੱਗੇ ਵਧ ਕੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਦੇ ਲਈ ਪ੍ਰੇਰਿਤ ਕੀਤਾ।

ਸਰਕਾਰੀ ਸਕੈਂਡਰੀ ਸਕੂਲ ਸੱਤ ਦਿਨਾਂ ਐਨਐਸਐਸ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸਕੂਲੀ ਵਿਦਿਆਰਥੀਆਂ ਦੇ ਨਾਲ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਲਈ ਪ੍ਰੇਰਿਤ ਕੀਤਾ ਕੈਂਪ ਦੀ ਸਮਾਪਤੀ ਦੇ ਦਿਨ ਅੱਜ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਸ਼ਾਮਲ ਹੋ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੇ ਸਿੱਖੀ ਦੇ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਆਪਣੇ ਚਾਰ ਪੁੱਤਰ ਮੁਗਲਾਂ ਦੇ ਖ਼ਿਲਾਫ਼ ਲੜਦੇ ਹੋਏ ਕੁਰਬਾਨ ਕਰ ਦਿੱਤੇ |

ਇਸ ਦੌਰਾਨ ਉਹਨਾਂ ਕੈਂਪ ਦੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਪੂਰੀ ਦੁਨੀਆਂ ਦੇ ਵਿੱਚ ਨਾਮ ਰੌਸ਼ਨ ਕੀਤਾ ਹੈ ਤੁਸੀਂ ਵੀ ਉਸੇ ਤਰ੍ਹਾਂ ਆਪਣੇ ਪਿੰਡ ਦਾ ਨਾਮ ਰੋਸ਼ਨ ਕਰੋ ਅਤੇ ਮੈਂ ਤੁਹਾਡੇ ਸਾਰਿਆਂ ਦੇ ਵਿੱਚੋਂ ਆਪਣੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਵੇਖਣਾ ਚਾਹੁੰਦਾ ਹਾਂ | ਉਹਨਾਂ ਕਿਹਾ ਕਿ ਜੇਕਰ ਕਦੇ ਵੀ ਕਿਸੇ ਵਿਦਿਆਰਥੀ ਨੂੰ ਮੇਰੀ ਮੱਦਦ ਦੀ ਜ਼ਰੂਰਤ ਹੋਵੇ ਤਾਂ ਮੈਂ ਹਰ ਸਮੇਂ ਹਾਜ਼ਰ ਹਾਂ ਪਰ ਤੁਸੀਂ ਆਪਣੇ ਮਾਤਾ ਪਿਤਾ ਤੇ ਆਪਣੇ ਨਾਂ ਜ਼ਰੂਰ ਰੋਸ਼ਨ ਕਰੋ। ਇਸ ਦੌਰਾਨ ਸਕੂਲ ਅਧਿਆਪਕਾਂ ਅਮਨਦੀਪ ਕੌਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਜਿੱਥੇ ਸਾਡੇ ਪਿੰਡ ਮੂਸੇ ਦਾ ਨਾਂ ਰੋਸ਼ਨ ਕਰਕੇ ਗਿਆ ਹੈ ਇਸ ਲਈ ਅੱਜ ਹਰ ਮਾਂ ਆਪਣੀ ਸਿੱਧੂ ਮੂਸੇਵਾਲਾ ਦੇ ਲਈ ਇੱਕ ਕਵਿਤਾ ਵੀ ਪੇਸ਼ ਕੀਤੀ |

 

Scroll to Top