Mansa Police

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਇੰਸਟਾਗ੍ਰਾਮ ‘ਤੇ ਪਾਕਿਸਤਾਨ ਤੋਂ ਮਿਲੀ ਧਮਕੀ, ਕਿਹਾ ਅਗਲਾ ਨੰਬਰ ਬਾਪੂ ਦਾ

ਚੰਡੀਗੜ੍ਹ 21 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰਨ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮਾਮਲੇ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਹੈ ਕਿ ਸਿੱਧੂ ਦੇ ਕੁਝ ਦੋਸਤਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇੰਸਟਾਗ੍ਰਾਮ ‘ਤੇ ਪਾਕਿਸਤਾਨ ਤੋਂ ਇਕ ਪੋਸਟ ਪਾਈ ਗਈ ਹੈ ਅਤੇ ਤੁਹਾਨੂੰ ਧਮਕੀ ਦਿੱਤੀ ਗਈ ਹੈ।ਜਿਸ ‘ਚ ਇੰਸਟਾਗ੍ਰਾਮ ‘ਤੇ ਲਿਖਿਆ ਹੈ… ਅਗਲਾ ਨੰਬਰ ਬਾਪੂ ਦਾ।

ਇਸਦਾ ਨਾਲ ਹੀ ਉਨ੍ਹਾਂ ਦੇ ਪਰਿਵਾਰ ਨੂੰ ਪਾਕਿਸਤਾਨ ’ਚੋਂ ਵੱਖ-ਵੱਖ ਨੰਬਰਾਂ ਤੋਂ ਧਮਕੀ ਭਰੇ ਫੋਨ ਤੇ ਇੰਸਟਾਗ੍ਰਾਮ ’ਤੇ ਮੈਸੇਜ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਫੋਨ ਕਾਲ ’ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਮੈਸੇਜ ਕੀਤੇ ਜਾ ਰਹੇ ਹਨ |ਪ੍ਰਾਪਤ ਜਾਣਕਾਰੀ ਅਨੁਸਾਰ ਮੂਸੇਵਾਲਾ ਦੇ ਪਿਤਾ ਨੇ ਇਸ ਸੰਬੰਧੀ ਓਦੋਂ ਦੱਸਿਆ ਜਦੋਂ ਉਹ ਅੰਮ੍ਰਿਤਸਰ ’ਚ ਮਾਰੇ ਗਏ ਸ਼ਾਰਪ ਸ਼ੂਟਰਾਂ ਦੀ ਡੈੱਡ ਬਾਡੀ ਦੀ ਪਛਾਣ ਕਰਨ ਗਏ ਸਨ। ਇਸਦੇ ਨਾਲ ਹੀ ਮੂਸੇਵਾਲਾ ਦੇ ਸਿੱਧੂ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਲੜਾਈ ਲੜਨਗੇ, ਬੇਸ਼ੱਕ ਕਾਤਲ ਉਸ ਦੀ ਜਾਨ ਕਿਉਂ ਨਾ ਲੈ ਲੈਣ।

Scroll to Top