Shagunpreet

ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ 04 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਰੀਬੀ ਤੇ ਮੈਨੇਜਰ ਸ਼ਗਨਪ੍ਰੀਤ (Shagunpreet) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਅਦਾਲਤ ਨੇ ਕਿਹਾ ਕਿ ਇਸ ਦੇ ਲਈ ਸ਼ਗਨਪ੍ਰੀਤ ਨੂੰ ਭਾਰਤ ਆਉਣਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਦੀ ਮੈਨੇਜਰ ਹੋਣ ਦਾ ਦਾਅਵਾ ਕਰਨ ਵਾਲੀ ਸ਼ਗਨਪ੍ਰੀਤ ਨੇ ਅਗਾਊਂ ਜ਼ਮਾਨਤ ਅਤੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਸੁਣਵਾਈ ਹੋਈ।

ਹਾਲਾਂਕਿ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਨਹੀਂ ਦਿੱਤੀ। ਦੱਸ ਦੇਈਏ ਕਿ ਸ਼ਗਨਪ੍ਰੀਤ ਨੇ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਜਾਨ ਨੂੰ ਖਤਰਾ ਦੱਸਿਆ ਹੈ। ਉਸ ਨੇ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

Scroll to Top