ਚੰਡੀਗੜ੍ਹ 08 ਨਵੰਬਰ 2022: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਅੱਜ ਰਿਲੀਜ਼ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਇਹ ਦੂਜਾ ਗੀਤ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ 19 ਮਿੰਟ ‘ਚ 10 ਲੱਖ ਲੋਕ ਸੁਣ ਚੁੱਕੇ ਹਨ। ਮੂਸੇਵਾਲਾ ਨੇ ਪੂਰੇ ਗੀਤ ਵਾਰ ਨੂੰ ਰਵਾਇਤੀ ਅੰਦਾਜ਼ ਵਿੱਚ ਗਾਇਆ ਹੈ। ‘ਵਾਰ’ ਗੀਤ ਵਿੱਚ ਹਰੀ ਸਿੰਘ ਨਲਵਾ ਦੀ ਬਹਾਦਰੀ ਦੀ ਕਹਾਣੀ ਬਿਆਨ ਕੀਤੀ ਗਈ ਹੈ। ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦਾ ਸੈਨਾਪਤੀ ਸੀ। ਗੀਤ ਨੂੰ ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਐੱਸ.ਵਾਈ.ਐੱਲ. ਗੀਤ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਬੈਨ ਕਰ ਦਿੱਤਾ ਗਿਆ ਸੀ ।
ਜਨਵਰੀ 19, 2025 12:36 ਪੂਃ ਦੁਃ