Sidhu Moosewala

ਸਿੱਧੂ ਮੂਸੇਵਾਲਾ ਕਤਲਕਾਂਡ: ਹਥਿਆਰਾਂ ਦੀ ਸਪਲਾਈ ਲਈ ਵਰਤੀ ਗਈ ਫਾਰਚੂਨਰ ਪੁਲਿਸ ਵਲੋਂ ਜ਼ਬਤ, ਕਾਰ ਮਾਲਕ ਗ੍ਰਿਫਤਾਰ

ਚੰਡੀਗੜ੍ਹ 01 ਜੁਲਾਈ 2022: ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਮਾਮਲੇ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਪੁਲਿਸ ਵਲੋਂ ਮੂਸੇਵਾਲਾ ‘ਤੇ ਹਮਲਾ ਕਰਨ ਲਈ ਵਰਤੇ ਗਏ ਹਥਿਆਰਾਂ ਦੀ ਸਪਲਾਈ ਲਈ ਵਰਤੀ ਗਈ ਫਾਰਚੂਨਰ ਕਾਰ ਜ਼ਬਤ ਕਰ ਲਈ ਗਈ ਸੀ |

ਦਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕਾਰ ਮਾਲਕ ਸਤਵੀਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦਕਿ ਕਾਰ ਵਿਚ ਸਵਾਰ 3 ਹੋਰ ਵਿਅਕਤੀ ਫਰਾਰ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਰਾਏ ਦਾਦੂ ਦੇ ਵਸਨੀਕ ਸਤਬੀਰ ਸਿੰਘ ਵਜੋਂ ਹੋਈ ਅਤੇ ਸੂਚਨਾ ਦੇ ਆਧਾਰ ‘ਤੇ ਜਲੰਧਰ ਬਾਈਪਾਸ ਨੇੜੇ ਨਾਕੇ ‘ਤੇ ਗ੍ਰਿਫਤਾਰ ਕੀਤਾ ਗਿਆ ਹੈ |

ਇਸ ਦੇ ਨਾਲ ਹੀ ਸਤਬੀਰ ਦੇ ਸਾਥੀ ਮਨਦੀਪ ਸਿੰਘ ਬਟਾਲਾ, ਮਨਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਅਤੇ ਤੀਜਾ ਅਣਪਛਾਤਾ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਏ । ਇਸ ਦੌਰਾਨ ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ ਅਤੇ ਇੱਕ ਦਿੱਲੀ-ਰਜਿਸਟਰਡ ਟੋਇਟਾ ਫਾਰਚੂਨਰ ਨੂੰ ਵੀ ਜ਼ਬਤ ਕੀਤਾ ਹੈ |

ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਨੂੰ ਲੈ ਕੇ ਪੁਲਿਸ ਨੇ ਦਾਅਵਾ ਕੀਤਾ ਕਿ ਇਹ ਉਹੀ ਐਸਯੂਵੀ ਸੀ ਜਿਸ ਵਿੱਚ ਸਤਬੀਰ ਨੇ ਸ਼ੂਟਰਾਂ ਨੂੰ ਹਥਿਆਰ ਪਹੁੰਚਾਏ ਗਏ ਸਨ । ਪੁਲਿਸ ਵਲੋਂ ਸਤਬੀਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਹੋਰ ਪੁੱਛਗਿੱਛ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ ।

Scroll to Top