July 4, 2024 9:39 pm
Bhagwanpuria

ਸਿੱਧੂ ਮੂਸੇਵਾਲਾ ਕਤਲਕਾਂਡ: ਭਗਵਾਨਪੁਰੀਆ ਦੀ ਹੋਈ ਮੈਡੀਕਲ ਜਾਂਚ, ਮਾਨਸਾ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ 30 ਜੂਨ 2022: ਪੰਜਾਬ ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ (Bhagwanpuria) ਦਾ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਬੀਤੇ ਦਿਨ ਰਿਮਾਂਡ ਹਾਸਲ ਕਰ ਗ੍ਰਿਫਤਾਰ ਕੀਤਾ ਸੀ |

ਇਸਦੇ ਚੱਲਦੇ ਹੁਣ ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ।ਇਸਤੋਂ ਬਾਅਦ ਅੱਜ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦਿੱਲੀ ਦੀ ਅਦਾਲਤ ਨੇ ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੰਜਾਬ ਪੁਲਿਸ ਨੂੰ ਉਸ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।