June 30, 2024 8:00 am
Musewala's family

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਮਾਮਲੇ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਾਉਣ ਦੀ ਕੀਤੀ ਮੰਗ

ਚੰਡੀਗੜ੍ਹ 02 ਜੂਨ 2022: 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‌ਦਾ ਬਦਮਾਸ਼ਾਂ ਵਲੋਂ ਵੱਲੋੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਕੇ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ‌ਦੇ ਕਤਲ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ। ਇਸ ਸੰਬੰਧੀ ਜਾਣਕਾਰੀ ਪਿੰਡ ਮੂਸਾ ਵਿਖੇ ਕੇਂਦਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਦਿੱਤੀ ਗਈ ਹੈ ਜੋ ਕਿ ਪਰਿਵਾਰ ਨਾਲ਼ ਦੁੱਖ ਸਾਂਝਾ ਕਰਨ ਲਈ ਆਏ ਸਨ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ, ਸੁਨੀਲ ਜਾਖੜ, ਅਰਵਿੰਦ ਖੰਨਾ ਵੀ ਮੌਜੂਦ ਸਨ।