June 30, 2024 10:55 pm
Sidhu Moosewala

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਮੇਰੇ ਪੁੱਤ ਦਾ ਅਜੇ ਸਿਵਾ ਠੰਡਾ ਨਹੀਂ ਹੋਇਆ, ਚੋਣ ਲੜਨ ਦਾ ਕੋਈ ਮਨ ਨਹੀਂ

ਚੰਡੀਗ੍ਹੜ 04 ਜੂਨ 2022: ਪਿਛਲੇ ਦਿਨ ਤੋਂ ਮੂਸੇਵਾਲਾ ਦੇ ਪਿਤਾ ਦੇ ਸੰਗਰੂਰ ਲੋਕ ਸਭਾ ਉਪ ਚੋਣ ਲੜਨ ਦੀਆਂ ਖਬਰਾਂ ਆ ਰਹੀਆਂ ਸਨ । ਇਸ ਦੌਰਾਨ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਲਾਈਵ ਹੋ ਕੇ ਕਿਹਾ ਕਿ ਮੇਰੇ ਪੁੱਤ ਦਾ ਹਲ਼ੇ ਸਿਵਾ ਠੰਡਾ ਨਹੀਂ ਹੋਇਆ। ਮੇਰਾ ਚੋਣ ਲੜਨ ਦਾ ਕੋਈ ਮਨ ਨਹੀਂ ਹੈ। ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ  ਬਲਕੌਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਉਤੇ ਚੱਲ ਰਹੀਆਂ ਅਫਵਾਹਾਂ ਦੇਖ ਕੇ ਬਹੁਤ ਦੁਖ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਮੇਰੇ ਪੁੱਤ ਦਾ ਹਲ਼ੇ ਸਿਵਾ ਠੰਡਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੇਰੇ ਬੱਚੇ (ਸਿੱਧੂ ਮੂਸੇਵਾਲਾ) ਦਾ 8 ਜੂਨ ਨੂੰ ਭੋਗ ਹੈ ਤੁਸੀਂ ਉਥੇ ਜ਼ਰੂਰ ਪਹੁੰਚਣਾ।ਉਨ੍ਹਾਂ ਕਿਹਾ ਕਿ ਮੈਂ ਉਥੇ ਆਪਣੀ ਗੱਲਾਂ ਦਿਲ ਖੋਲ੍ਹ ਕੇ ਕਰਾਂਗਾ। ਅੱਜ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੇਂਦਰੀ ਗ੍ਰਹਿ ਮੰਤਰੀ ਅੰਮਿਤ ਸ਼ਾਹ ਨੂੰ ਚੰਡੀਗੜ੍ਹ ਵਿੱਚ ਮਿਲੇ ਸਨ।