ਚੰਡੀਗੜ੍ਹ 08 ਅਪ੍ਰੈਲ 2022: ਪੰਜਾਬ ਸਰਕਾਰ (Punjab government) ਵਲੋਂ ਹਾਲ ਹੀ ‘ਚ ਨਵੀਂ ਮਾਈਨਿੰਗ ਨੀਤੀ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਸਰਕਾਰ 6 ਮਹੀਨਿਆਂ ਦੇ ਅੰਦਰ ਨਵੀਂ ਨੀਤੀ ਜਾਰੀ ਕਰੇਗੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਹਮਲੇ ਕੀਤੇ । ਸਿੱਧੂ ਨੇ ਕਿਹਾ ਕਿ ਇਕ ਮਹੀਨਾ ਪਹਿਲਾਂ ਰੇਤ ਦੀ ਇਕ ਟਰਾਲੀ ਜਿਸ ਦੀ ਕੀਮਤ 4,000 ਰੁਪਏ ਸੀ, ਹੁਣ 9,000 ਰੁਪਏ ਹੋ ਗਈ ਹੈ।
ਇਸਦੇ ਨਾਲ ਹੀ ਨਵਜੋਤ ਸਿੱਧੂ ਨੇ ਕਿਹਾ ਕਿ ਰੇਤਾ-ਬੱਜਰੀ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ, ਜਿਸ ਕਾਰਨ ਉਸਾਰੀ ਦਾ ਕੰਮ ਠੱਪ ਹੋ ਗਿਆ ਹੈ।ਇਸ ਦੌਰਾਨ ਟਵਿੱਟਰ ‘ਤੇ ‘ਗੈਰ-ਕਾਨੂੰਨੀ ਮਾਈਨਿੰਗ’ ਦੀ ਵੀਡੀਓ ਸਾਂਝੀ ਕਰਦਿਆਂ ਸਿੱਧੂ ਨੇ ਲਿਖਿਆ, ‘ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ ਹੈ। ਸਰਕਾਰ ਕੀ ਕਰ ਰਹੀ ਹੈ? ਅਰਵਿੰਦ ਕੇਜਰੀਵਾਲ ਜੀ ਰੇਤ ਦੇ 20 ਹਜ਼ਾਰ ਕਰੋੜ ਕਿੱਥੇ ਹਨ?