July 2, 2024 9:58 pm
ਸੋਸ਼ਲ ਮੀਡਿਆ

ਸੁੰਨੀਆਂ ਗਲੀਆਂ ‘ਚ ਰੈਲੀ ਕਰ ਮੁੜੇ ਸਿੱਧੂ, ਸੋਸ਼ਲ ਮੀਡਿਆ ‘ਤੇ ਵਾਇਰਲ ਹੋਈ ਵੀਡੀਓ

ਚੰਡੀਗੜ੍ਹ, 5 ਫਰਵਰੀ 2022 : ਵਿਧਾਨ ਸਭਾ ਚੋਣਾਂ ਦੇ ਚਲਦੇ ਹਰੇਕ ਉਮੀਦਵਾਰ ਵੱਲੋਂ ਆਪਣੇ ਹਲਕਿਆਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਇਸੇ ਦੇ ਚਲਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਆਪਣੇ ਹਲਕੇ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ |

ਇਸ ਦੌਰਾਨ ਨਵਜੋਤ ਸਿੰਘ ਸਿੱਧੂ ਇੱਕ ਗਲੀ ਚੋਂ ਨਿਕਲਦੇ ਹਨ ਅਤੇ ਉਸ ਗਲੀ ਵਿੱਚੋਂ ਕੋਈ ਵੀ ਵਿਅਕਤੀ ਆਪਣੇ ਘਰ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਜਿਸ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਦੇ ਕਾਰਕੁਨਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਤੰਜ ਕੱਸੇ ਜਾ ਰਹੇ ਹਨ ਕਿ ਨਵਜੋਤ ਸਿੰਘ ਸਿੱਧੂ ਦੇ ਆਉਣ ਤੇ ਕਿਸੇ ਵੀ ਵਿਅਕਤੀ ਵੱਲੋਂ ਆਪਣੇ ਘਰ ਦਾ ਦਰਵਾਜ਼ਾ ਨਹੀਂ ਖੋਲ੍ਹਿਆ ਜਾ ਰਿਹਾ ਅਤੇ ਨਵਜੋਤ ਸਿੰਘ ਸਿੱਧੂ ਨੂੰ ਬੇਰੰਗ ਵਾਪਸ ਜਾਣਾ ਪੈ ਰਿਹਾ ਹੈ |

ਹਾਲਾਂਕਿ ਇਸ ਪਿੱਛੇ ਸੱਚਾਈ ਕੀ ਹੈ ਕੀ ਨਵਜੋਤ ਸਿੰਘ ਸਿੱਧੂ ਅਸਲ ਵਿਚ ਲੋਕਾਂ ਦਾ ਦਰਵਾਜ਼ਾ ਖਟਖਟਾ ਰਹੇ ਸਨ ਜਾਂ ਨਹੀਂ ਇਸ ਬਾਰੇ ਅਜੇ ਕਿਸੇ ਵੀ ਪਾਰਟੀ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਲੇਕਿਨ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਟਰੋਲ ਕੀਤੀ ਜਾ ਰਹੀ |

ਵੇਖੋ ਵੀਡੀਓ : https://www.facebook.com/theunmuteofficial/videos/608785966893530