July 7, 2024 6:50 pm
ਨਵਜੋਤ ਸਿੰਘ ਸਿੱਧੂ

ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਨੂੰ ਲੈ ਕੇ ਸਿੱਧੂ ਨੇ ਕਹੀ ਵੱਡੀ ਗੱਲ

ਚੰਡੀਗੜ੍ਹ 16 ਨਵੰਬਰ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਆਖ਼ਰਕਾਰ ਜਾਰੀ ਕਰ ਦਿੱਤੀ ਜਾਵੇਗੀ, ਪਰ ਇਹ ਜ਼ਰੂਰੀ ਨਹੀਂ ਕਿ ਟਿਕਟਾਂ ਮੌਜੂਦਾ ਵਿਧਾਇਕਾਂ ਨੂੰ ਹੀ ਦਿੱਤੀਆਂ ਜਾਣ। ਸਰਵੇਖਣ ਤੈਅ ਕਰੇਗਾ ਕਿ ਕਿਸ ਵਿਧਾਇਕ ਜਾਂ ਨਵੇਂ ਉਮੀਦਵਾਰ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਸਿੱਧੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਸੰਗਠਨ ਦਾ ਵਿਸਥਾਰ ਜਲਦੀ ਹੀ ਕੀਤਾ ਜਾਵੇਗਾ ਅਤੇ ਕਾਂਗਰਸ ਇਸ ਮਹੀਨੇ ਤਾਕਤ ਦਿਖਾਏਗੀ। ਉਨ੍ਹਾਂ ਇੱਕ ਵਾਰ ਫਿਰ ਦੁਹਰਾਇਆ ਕਿ ਪੰਜਾਬ ਸਿਰ ਸਭ ਤੋਂ ਵੱਧ ਕਰਜ਼ਾ ਹੈ, ਜਿਸ ਨੂੰ ਮੋੜਨ ਲਈ ਹੋਰ ਕਰਜ਼ੇ ਲੈਣੇ ਪੈਂਦੇ ਹਨ।
ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸੱਤਾ ਸਿਰਫ਼ ਸੱਤਾ ਦਾ ਆਨੰਦ ਲੈਣ ਲਈ ਨਹੀਂ, ਸਗੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣਾ ਪਵੇਗਾ। ਇਸ ਤੋਂ ਇਲਾਵਾ ਨਵਜੋਤ ਸਿੱਧੂ ਨਾਲ ਪ੍ਰੈੱਸ ਕਾਨਫਰੰਸ ‘ਚ ਮੌਜੂਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਮੁੱਖ ਮੰਤਰੀ ਦੇ ਚਿਹਰੇ ‘ਤੇ ਸਵਾਲਾਂ ਦੇ ਜਵਾਬ ‘ਚ ਗੋਲਮੋਲ ਜਵਾਬ ਦਿੱਤਾ।