ਅੰਮ੍ਰਿਤਸਰ, 10 ਸਤੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ ਦੇਣ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਤੋਂ ਵੀ ਸਪੱਸ਼ਟੀਕਰਨ ਮੰਗੇ ਗਏ ਸਨ | ਇਸ ਦੌਰਾਨ ਅੱਜ ਸਿਕੰਦਰ ਸਿੰਘ ਮਲੂਕਾ (Sikander Singh Maluka) , ਸਵਰਨ ਸਿੰਘ ਫਿਲੌਰ (Sarwan Singh Phillaur) ਅਤੇ ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਨੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਦਿੱਤਾ ਹੈ |
ਇਸ ਦੌਰਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜੋ ਵੀ ਫੈਸਲਾ ਹੋਵੇਗਾ ਅਸੀਂ ਖਿੜੇ ਮੱਥੇ ਪ੍ਰਵਾਨ ਕਰਾਂਗੇ | ਦੂਜੇ ਪਾਸੇ ਸਰਵਨ ਸਿੰਘ ਫਿਲੌਰ ਨੇ ਕਿਹਾ ਕਿ ਮੈਂ ਬੇਨਤੀ ਕੀਤੀ ਹੈ ਕਿ 2007 ਤੋਂ ਲੈ ਕੇ 2012 ਤੱਕ ਮੰਤਰੀ ਨਹੀਂ ਸੀ | 2012 ਤੋਂ ਲੈ ਕੇ 2014 ਤੱਕ ਮੰਤਰੀ ਰਿਹਾ, ਪਰ ਮੈਂ 2014 ‘ਚ ਅਸਤੀਫਾ ਦੇ ਦਿੱਤਾ ਸੀ | ਉਨ੍ਹਾਂ ਕਿਹਾ ਇਹ ਘਟਨਾਵਾਂ 2015 ਤੋਂ ਬਾਅਦ ਹੋਈਆਂ | ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਪੰਥਕ ਘਟਨਾਵਾਂ ਤੋਂ ਬਾਅਦ 2016 ‘ਚ ਅਕਾਲੀ ਦਲ ਦੀ ਮੈਂਬਰਸਿਪ ਅਤੇ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਸੀ| ਸਰਵਨ ਸਿੰਘ ਫਿਲੌਰ ਨੇ ਕਿਹਾ ਕਿ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜੋ ਹੁਕਮ ਹੋਵੇਗਾ, ਅਸੀਂ ਉਸਨੂੰ ਪ੍ਰਵਾਨ ਕਰਾਂਗੇ |