ਚੰਡੀਗੜ੍ਹ, 14 ਜੂਨ 2025: ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ (Sikander Singh Maluka) ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਦੀ ਪਾਰਟੀ ‘ਚ ਵਾਪਸੀ ਦੀ ਪੁਸ਼ਟੀ ਕੀਤੀ ਹੈ। ਮਲੂਕਾ ਤੁਰੰਤ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਪਾਰਟੀ ਦੀ ਚੋਣ ਮੁਹਿੰਮ ‘ਚ ਸ਼ਾਮਲ ਹੋਣਗੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਲੂਕਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ‘ਚ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ। ਇਸ ਨਾਲ ਸੂਬੇ ‘ਚ ਸ਼ਾਂਤੀ ਅਤੇ ਵਿਕਾਸ ਯਕੀਨੀ ਹੋਵੇਗਾ।
ਜਿਕਰਯੋਗ ਹੈ ਕਿ ਪਹਿਲਾਂ ਸਿਕੰਦਰ ਸਿੰਘ ਮਲੂਕਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ‘ਚੋਂ ਕੱਢ ਦਿੱਤਾ ਗਿਆ ਸੀ। ਹੁਣ ਪਾਰਟੀ ਨੇ ਉਨ੍ਹਾਂ ਨੂੰ ਦੁਬਾਰਾ ਸ਼ਾਮਲ ਕਰ ਲਿਆ ਹੈ।
Read More: ਪੰਜਾਬ ਭਾਜਪਾ ਨੂੰ ਝਟਕਾ, ਸੋਹਣ ਸਿੰਘ ਠੰਡਲ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ