ਚੰਡੀਗੜ੍ਹ 16 ਜਨਵਰੀ 2022: ਦੇਸ਼ ਦੇ ਸਭ ਤੋਂ ਪੁਰਾਣੇ ਕਲੱਬਾਂ ‘ਚੋਂ ਇੱਕ ਹੈਦਰਾਬਾਦ ਦੇ ਸਿਕੰਦਰਾਬਾਦ (Sikandrabad) ਕਲੱਬ (Oldest club) ‘ਚ ਬੀਤੀ ਰਾਤ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ 144 ਸਾਲ ਪੁਰਾਣੀ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ। 2017 ‘ਚ ਇਸ ਨੂੰ ਸੂਬਾ ਸਰਕਾਰ ਵੱਲੋਂ ਵਿਰਾਸਤੀ ਇਮਾਰਤ ‘ਚ ਸ਼ਾਮਲ ਕੀਤਾ ਗਿਆ ਸੀ। ਇਸ ਸਮੇਂ ਇਸ ਕਲੱਬ ਦੇ ਅੱਠ ਹਜ਼ਾਰ ਤੋਂ ਵੱਧ ਮੈਂਬਰ ਹਨ। ਇਸ ‘ਚ ਕਈ ਫੌਜੀ ਅਧਿਕਾਰੀ, ਪ੍ਰਸ਼ਾਸਨਿਕ ਅਧਿਕਾਰੀ ਅਤੇ ਉੱਘੀਆਂ ਸ਼ਖਸੀਅਤਾਂ ਸ਼ਾਮਲ ਹਨ।
ਪੁਲਸ ਨੇ ਦੱਸਿਆ ਕਿ ਇਮਰਾਤ ‘ਚ ਦੁਪਹਿਰ ਕਰੀਬ 3 ਵਜੇ ਅੱਗ ਲੱਗੀ, ਜਿਸ ‘ਤੇ ਸਵੇਰੇ 6 ਵਜੇ ਕਾਬੂ ਪਾ ਲਿਆ ਗਿਆ। ਪੁਲਸ ਦਾ ਕਹਿਣਾ ਹੈ ਕਿ ਅੱਗ ਨਾਲ ਮੁੱਖ ਇਮਾਰਤ ,ਸਿਕੰਦਰਾਬਾਦ (Sikandrabad) ਪੂਰੀ ਤਰ੍ਹਾਂ ਸੜ ਗਈ ਹੈ। ਫਾਇਰ ਵਿਭਾਗ ਦਾ ਕਹਿਣਾ ਹੈ ਕਿ 10 ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਜਾ ਸਕਿਆ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਮਕਰ ਸੰਕ੍ਰਾਂਤੀ ਦੇ ਕਾਰਨ ਸ਼ਨੀਵਾਰ ਨੂੰ ਕਲੱਬ ਬੰਦ ਸੀ। ਇਸ ਲਈ ਇਸ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਨਹੀਂ ਤਾਂ ਕੋਈ ਵੱਡੀ ਘਟਨਾ ਵਾਪਰ ਸਕਦੀ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ।