Site icon TheUnmute.com

ਪੰਜਾਬ ਵਿਧਾਨ ਸਭਾ ‘ਚ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਪਾਸ

Sikh Gurdwara Amendment Bill-2023

ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ (Sikh Gurdwara Amendment Bill-2023) ਪੇਸ਼ ਕੀਤਾ ਗਿਆ, ਜਿਸ ਨੂੰ ਵਿਧਾਨ ਸਭਾ ਵਿਚ ਵਿਚਾਰ-ਚਰਚਾ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸਰਬ ਸਾਂਝੀ ਪਵਿੱਤਰ ਗੁਰਬਾਣੀ ਦਾ ਪ੍ਰਚਾਰ-ਪ੍ਰਸਾਰ ਦੁਨੀਆ ਦੇ ਕੋਨੇ ਕੋਨੇ ਤੱਕ ਹੋਵੇ | ਉਨ੍ਹਾਂ ਕਿਹਾ ਕਿ ਪਵਿੱਤਰ ਗੁਰਬਾਣੀ ਪ੍ਰਸਾਰਣ ਸਭ ਲਈ ਮੁਫ਼ਤ ਹੋਵੇ, ਉਨ੍ਹਾਂ ਕਿਹਾ ਗੁਰਬਾਣੀ ਦਾ ਪ੍ਰਸਾਰਣ ਸਾਰੇ ਚੈੱਨਲਾਂ ‘ਤੇ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਗੁਰਬਾਣੀ ਤੋਂ ਅੱਧਾ ਘੰਟਾਂ ਪਹਿਲਾਂ ਅਤੇ ਗੁਰਬਾਣੀ ਤੋਂ ਅੱਧਾ ਘੰਟਾਂ ਬਾਅਦ ਕੋਈ ਐਡ ਜਾਂ ਇਸ਼ਤਿਹਾਰ ਨਹੀਂ ਆਵੇਗਾ |

Exit mobile version