ਪਾਕਿਸਤਾਨ ‘ਚ ਸਿੱਖ ਵਿਅਕਤੀ ਨੂੰ ਨਿਰਵਸਤਰ ਕਰਕੇ ਬੇਰਹਿਮੀ ਨਾਲ ਕੀਤੀ ਕੁੱਟਮਾਰ, ਭਾਜਪਾ ਆਗੂ ਨੇ PM ਸ਼ਾਹਬਾਜ਼ ਦੀ ਚੁੱਪੀ ‘ਤੇ ਚੁੱਕੇ ਸਵਾਲ

Sikh man

ਚੰਡੀਗੜ੍ਹ, 14 ਅਪ੍ਰੈਲ, 2024: ਪਾਕਿਸਤਾਨ ਵਿੱਚ ਇੱਕ ਸਿੱਖ ਵਿਅਕਤੀ (Sikh man)  ਦੀ ਬੇਰਹਿਮੀ ਨਾਲ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਵਿਸਾਖੀ ਵਾਲੇ ਦਿਨ ਦੀ ਲਾਹੌਰ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿੱਚ ਇੱਕ ਸਿੱਖ ਵਿਅਕਤੀ ਨੂੰ ਨਿਰਵਸਤਰ ਕਰਕੇ ਕੁੱਟਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖ ਵਿਅਕਤੀ ਨਾਲ ਇਹ ਬੇਰਹਿਮੀ ਪਾਕਿਸਤਾਨ ਦੇ ਕੱਟੜਪੰਥੀ ਸੰਗਠਨ ਤਹਿਰੀਕ-ਏ-ਲਬੈਕ ਦੇ ਕਾਰਕੁਨਾਂ ਨੇ ਕੀਤੀ ਹੈ, ਉਨ੍ਹਾਂ ਨੇ ਇਸ ਹਮਲੇ ਦੀ ਵੀਡੀਓ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ‘ਚ ਸਿੱਖ ਭਾਈਚਾਰੇ ‘ਚ ਗੁੱਸਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ । ਇਸ ਘਟਨਾ ਨੂੰ ਲੈ ਕੇ ਭਾਰਤੀ ਨਾਗਰਿਕਾਂ ‘ਚ ਕਾਫ਼ੀ ਰੋਸ ਹੈ |

ਇਸ ਘਟਨਾ ਸੰਬੰਧੀ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਭਾਰਤ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਸਿਰਸਾ ਨੇ ਲਿਖਿਆ ਕਿ ‘ਪਾਕਿਸਤਾਨ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਸਿੱਖ ਵਿਅਕਤੀ (Sikh man) ਨੂੰ ਨਿਰਵਸਤਰ ਕਰਕੇ, ਦੋਵੇਂ ਪੈਰ ਬੰਨ੍ਹ ਕੇ ਡੰਡਿਆਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ |

ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀਐਲਪੀ) ਦਾ ਲੋਗੋ ਦਿਖਾਈ ਦੇ ਰਿਹਾ ਹੈ, ਮੈਨੂੰ ਦੱਸਿਆ ਗਿਆ ਕਿ TLP ਕੱਟੜਪੰਥੀਆਂ ਨੇ ਇੱਕ ਨਿਰਦੋਸ਼ ਸਿੱਖ ਨੂੰ ਸਿਰਫ਼ ਇਸ ਲਈ ਕੁੱਟਿਆ ਕਿਉਂਕਿ ਉਹ ਵਿਸਾਖੀ ਮਨਾ ਰਿਹਾ ਸੀ।

ਸੋਸ਼ਲ ਮੀਡੀਆ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਟੈਗ ਕਰਦੇ ਹੋਏ ਮਨਜਿੰਦਰ ਸਿਰਸਾ ਨੇ ਅੱਗੇ ਲਿਖਿਆ – “ਇਹ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਸਰਕਾਰ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ‘ਤੇ ਕੱਟੜਪੰਥੀਆਂ ਦੇ ਅੱਤਿਆਚਾਰਾਂ ਨੂੰ ਲੈ ਕੇ ਹਰ ਵਾਰ ਚੁੱਪ ਰਹਿੰਦੇ ਹਨ। ਮਨਜਿੰਦਰ ਸਿਰਸਾ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ‘ਤੇ ਟੈਗ ਕੀਤਾ ਹੈ ਅਤੇ ਮੰਗ ਕੀਤੀ ਕਿ ਉਹ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ।

ਜਿਕਰਯੋਗ ਹੈ ਕਿ ਤਹਿਰੀਕ-ਏ-ਲਬੈਇਕ ਸੰਗਠਨ ਪਾਕਿਸਤਾਨ ਦੀ ਕੱਟੜ ਸੱਜੇ ਇਸਲਾਮੀ ਕੱਟੜਪੰਥੀ ਸਿਆਸੀ ਪਾਰਟੀ ਹੈ। ਤਹਿਰੀਕ-ਏ-ਲਬੈਕ ਪਾਕਿਸਤਾਨ ਦੀ ਸਥਾਪਨਾ 1 ਅਗਸਤ 2015 ਨੂੰ ਅਮੀਰ ਮੌਲਾਨਾ ਖਾਦਿਮ ਹੁਸੈਨ ਰਿਜ਼ਵੀ ਦੁਆਰਾ ਕੀਤੀ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।