July 7, 2024 3:07 pm
ਨਿਸ਼ਾਨ ਸਾਹਿਬ ਦੀ ਬੇਅਦਬੀ

ਨਿਸ਼ਾਨ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਨੇ ਐੱਸਐੱਸਪੀ ਫਿਰੋਜ਼ਪੁਰ ਨੂੰ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ 05 ਦਸੰਬਰ 2022: ਸੂਬੇ ਅੰਦਰ ਬੇਅਦਬੀਆ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਇਸਦੇ ਨਾਲ ਹੀ ਫ਼ਿਰੋਜ਼ਪੁਰ ‘ਚ ਗੁਰਦੁਆਰਾ ਸਾਹਿਬ ਵਿੱਚ ਲੱਗੇ ਨਿਸ਼ਾਨ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਪੁਲਿਸ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸਾਸਨ ਨੇ ਛੇਤੀ ਤੋਂ ਛੇਤੀ ਕੋਈ ਕਾਰਵਾਈ ਨਾ ਕੀਤੀ ਤਾਂ ਰੋਡ ਜਾਮ ਕਰ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਫਿਰੋਜ਼ਪੁਰ ਵਿੱਚ ਵੱਖ ਵੱਖ ਸਿੱਖ ਜੱਥੇਬੰਦੀਆਂ ਵੱਲੋਂ ਐਸਐਸਪੀ ਫਿਰੋਜ਼ਪੁਰ ਸੁਰਿੰਦਰ ਸਿੰਘ ਲਾਂਬਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਵੀਰ ਸਿੰਘ ਮਹਾਲਮ ਨੇ ਦੱਸਿਆ ਕਿ ਫਿਰੋਜ਼ਪੁਰ ਛਾਉਣੀ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿੱਚ ਇੱਕ ਗ੍ਰੰਥੀ ਸਿੰਘ ਦੀ ਨੂੰਹ ਵੱਲੋਂ ਨਿਸ਼ਾਨ ਸਾਹਿਬ ਤੇ ਕੱਪੜੇ ਅਤੇ ਆਦਿ ਸਮਾਨ ਰੱਖਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਜਾ ਰਹੀ ਹੈ।

ਪਿਛਲੇ ਲੰਮੇ ਸਮੇਂ ਤੋਂ ਨਿਸ਼ਾਨ ਸਾਹਿਬ ਦਾ ਚੋਲਾ ਵੀ ਨਹੀਂ ਬਦਲਿਆ ਗਿਆ ਹੈ। ਇਸ ਸਭ ਨੂੰ ਲੈ ਕੇ ਜਦੋਂ ਔਰਤਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਅਪਸ਼ਬਦ ਬੋਲੇ ਗਏ। ਉਨ੍ਹਾਂ ਮੰਗ ਕੀਤੀ ਹੈ ਕਿ ਬੇਅਦਬੀ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ |