July 7, 2024 6:30 pm
ਸਿੱਖ ਜਥੇਬੰਦੀਆਂ

ਸਿੱਖ ਜਥੇਬੰਦੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੋਟਲਾਂ ‘ਚੋਂ ਦੇਹ ਵਪਾਰ ਤੇ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਸੰਬੰਧੀ SGPC ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ 24 ਅਗਸਤ 2022: ਸਿੱਖ ਜਥੇਬੰਦੀਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਦੇਸ਼-ਵਿਦੇਸ਼ ਤੋਂ ਸੰਗਤ ਆ ਕੇ ਨਤਮਸਤਕ ਹੁੰਦੀ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ | ਉੱਥੇ ਹੀ ਪਿਛਲੇ ਕੁਝ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਰਹੇ ਹੋਟਲਾਂ ਦੇ ਵਿਚ ਚੱਲ ਰਹੇ ਦੇਹ ਵਪਾਰ ਨੂੰ ਲੈ ਕੇ ਖ਼ਬਰਾਂ ਸਾਹਮਣੇ ਆਈਆਂ ਹਨ |

ਇਸ ਤੋਂ ਇਲਾਵਾ ਸਿੱਖ ਜਥੇਬੰਦੀਆਂ ਵੱਲੋਂ ਮੰਗ ਕੀਤੀ ਜਾ ਰਹੀ ਸ਼ਰਾਬ ਦੇ ਠੇਕੇ ਅਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ, ਜਿਸਦੇ ਚੱਲਦੇ ਅੱਜ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ ਹੈ |

ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਸਥਾ ਦਾ ਕੇਂਦਰ ਹੈ ਅਤੇ ਦੂਰੋਂ-ਦੂਰੋਂ ਸੰਗਤਾਂ ਦਰਬਾਰ ਸਾਹਿਬ ਵਿਚ ਆ ਕੇ ਨਤਮਸਤਕ ਹੁੰਦੀਆਂ ਹਨ ਤੇ ਪਿਛਲੇ ਕੁਝ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਵੀ ਕੁਝ ਸ਼ਰਾਰਤੀ ਲੋਕਾਂ ਵੱਲੋਂ ਬੇਅਦਬੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |

ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਨੂੰ ਵੀ ਅਪੀਲ ਕਰਦੇ ਹਾਂ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਸ਼ਰਾਬ ਦੇ ਠੇਕੇ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ | ਇਸਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਸ਼ਰਧਾਲੂਆਂ ਦੇ ਰੁਕਣ ਦੇ ਦੇ ਲਈ ਬਣੇ ਹੋਟਲਾਂ ਦੇ ਵਿੱਚ ਵੀ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ ਅਤੇ ਇਸ ਨੂੰ ਰੋਕਣ ਦੇ ਲਈ ਵੀ ਉਹ ਐਸਜੀਪੀਸੀ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦੇ ਹਨ |

ਇਸ ਸਬੰਧੀ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਹੋਟਲਾਂ ਵਿੱਚ ਚੱਲ ਰਹੇ ਗਲਤ ਕੰਮਾਂ ਨੂੰ ਲੈ ਕੇ ਉਨ੍ਹਾਂ ਨੇ ਪਹਿਲਾਂ ਵੀ ਪ੍ਰਸ਼ਾਸਨ ਨੂੰ ਪੱਤਰ ਲਿਖਿਆ, ਲੇਕਿਨ ਪ੍ਰਸ਼ਾਸਨ ਵਲੋਂ ਕੋਈ ਵੀ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਇਕ ਵਾਰ ਉਹ ਹੁਣ ਪ੍ਰਸ਼ਾਸਨ ਸੂਚਿਤ ਕਰਨਗੇ |ਇਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਹੋਟਲਾਂ ਦੇ ਵਿੱਚੋਂ ਦੇਹ ਵਪਾਰ ਦਾ ਧੰਦਾ ਬੰਦ ਨਾਂ ਕਰਵਾਇਆ ਤਾਂ ਮਜਬੂਰਨ ਐਸਜੀਪੀਸੀ ਦੇ ਮੁਲਾਜ਼ਮਾਂ ਨੂੰ ਹੋਟਲਾਂ ਵਿਚ ਛਾਪੇਮਾਰੀ ਕਰਨੀ ਪਵੇਗੀ |