ਚੰਡੀਗੜ੍ਹ 25 ਮਾਰਚ 2024: ਸਿੱਖਾਂ ਦੀ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿੰਨ ਰੋਜ਼ਾ ਮੇਲੇ ਵਿੱਚ ਦੇਸ਼ ਅਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਸਿੱਖ ਸੰਗਤਾਂ ਅਤੇ ਨਿਹੰਗ ਸਿੰਘ ਪਹੁੰਚੇ ਹਨ। ਖਾਲਸਾ ਪੰਥ ਦੀ ਸਥਾਪਨਾ ਤੋਂ ਬਾਅਦ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਾਲ 1757 ਵਿੱਚ ਹੋਲੀ ਦੇ ਅਗਲੇ ਦਿਨ ਹੋਲਾ-ਮੁਹੱਲਾ ਨਾਮ ਦਾ ਤਿਉਹਾਰ ਮਨਾਉਣਾ ਸ਼ੁਰੂ ਕੀਤਾ। ਹੁਣ ਨਿਹੰਗ ਸਿੱਖ ਤਿੰਨ ਦਿਨ ਇੱਥੇ ਆਪਣੇ ਕਰਤੱਬ ਦਿਖਾਉਣਗੇ। ਹੋਲਾ ਮੁਹੱਲਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਆਰੰਭ ਹੋਇਆ।
ਇਸ ਮੌਕੇ ਸਮੂਹ ਸੰਗਤਾਂ ਵੱਲੋਂ ਹੋਲੇ ਮੁਹੱਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾਂਦਾ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਸੁੰਦਰ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੰਤ ਮਹਾਂਪੁਰਸ਼ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਨਗੇ । ਨਗਰ ਕੀਰਤਨ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਇਸਦੇ ਨਾਲ ਹੀ ਨਿਹੰਗ ਸਿੰਘ ਆਪਣੇ ਜੌਹਰ ਦਿਖਾਉਣਗੇ |