July 7, 2024 8:28 pm
Sukhbir Badal

ਗਾਂਧੀ ਪਰਿਵਾਰ ਦਾ ਸਾਥ ਦੇਣ ਵਾਲੇ ਸਿੱਖ ਹਨ ਕੌਮ ਦੇ ਗਦਾਰ – ਸੁਖਬੀਰ ਬਾਦਲ

ਚੰਡੀਗੜ੍ਹ 15 ਨਵੰਬਰ 2021 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸੰਪੂਰਨਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਨਾਲ ਸਬੰਧਤ ਮੈਂਬਰਾਂ ਨੇ ਹਾਜ਼ਰੀ ਭਰੀ। ਸਮਾਗਮ ‘ਚ ਸ਼੍ਰੋਮਣੀ ਕਮੇਟੀ ਦੇ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਅਤੇ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਵੱਲੋਂ ਵੀ ਵੱਡੀ ਤਾਦਾਦ ਵਿਚ ਦੇ ਸਮਾਗਮ ਵਿੱਚ ਹਾਜ਼ਰੀ ਲਗਵਾਈ ਗਈ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਾਜ਼ਰੀ ਭਰੀ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਸਿੱਖ ਕੌਮ ਨੂੰ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸੰਪੂਰਨਤਾ ਦੀ ਵਧਾਈ ਦਿੱਤੀ ਉੱਥੇ ਉਨ੍ਹਾਂ ਨੇ ਕਿਹਾ ਕਿ ਸਿੱਖ ਪੰਥ ਨੇ ਸ਼੍ਰੋਮਣੀ ਕਮੇਟੀ ਬਣਾਈ ਅਤੇ ਸਿੱਖ ਪੰਥ ਨੇ ਹੀ ਸ਼੍ਰੋਮਣੀ ਅਕਾਲੀ ਦਲ ਬਣਾਇਆ ਅਤੇ ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਅਦ ਉਨ੍ਹਾਂ ਦੀ ਪਾਰਟੀ ਹੋਂਦ ਚ ਆਈ ਅਤੇ ਧਰਮ ਤੇ ਰਾਜਨੀਤੀ ਦੀ ਗੱਲ ਸ਼ੁਰੂ ਹੋਈ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਸਿੱਖ ਗਾਂਧੀ ਪਰਿਵਾਰ ਦਾ ਸਾਥ ਦੇ ਰਹੇ ਉਹ ਕੌਮ ਦੇ ਸਭ ਤੋਂ ਵੱਡੇ ਦੁਸ਼ਮਣ ਹਨ ਕਿਉਂਕਿ ਗਾਂਧੀ ਪਰਿਵਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਟੈਂਕਾਂ ਤੋਪਾਂ ਨਾਲ ਹਮਲਾ ਕਰਵਾਇਆ ਸੀ