July 7, 2024 6:04 am
Simarjit Singh Bains

ਜਬਰ ਜਨਾਹ ਦੇ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਦੀ ਅਦਾਲਤ ‘ਚ ਪੇਸ਼ੀ

ਚੰਡੀਗੜ੍ਹ 13 ਜੁਲਾਈ 2022: ਜਬਰ ਜਨਾਹ ਦੇ ਮਾਮਲੇ ‘ਚ ਅੱਜ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |ਤੁਹਾਨੂੰ ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਨੇ ਬੀਤੇ ਕੁਝ ਦਿਨ ਪਹਿਲਾਂ ਲੁਧਿਆਣਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ | ਸਿਮਰਜੀਤ ਬੈਂਸ ਨੂੰ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਸੀ |

ਇਸ ਦੌਰਾਨ ਅਦਾਲਤ ਵਿਚ ਪੇਸ਼ ਹੋਣ ਸਮੇਂ ਉਨ੍ਹਾਂ ਨਾਲ ਕੁਝ ਸਾਥੀ ਵੀ ਮੌਜੂਦ ਰਹੇ | ਜਿਸ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਬੈਂਸ ਸਣੇ ਪੰਜ ਹੋਰ ਮੁਲਜ਼ਮਾਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ | ਇਸਦੇ ਨਾਲ ਹੀ ਮਾਮਲੇ ਨੂੰ ਲੈ ਕੇ ਪੁਲਿਸ ਨੇ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ |