Simarjit Singh Bains

ਜਬਰ ਜਨਾਹ ਮਾਮਲੇ ‘ਚ ਅਦਾਲਤ ਵਲੋਂ ਸਿਮਰਜੀਤ ਸਿੰਘ ਬੈਂਸ ਦੇ ਰਿਮਾਂਡ ‘ਚ ਮੁੜ ਵਾਧਾ

ਚੰਡੀਗੜ੍ਹ 16 ਜੁਲਾਈ 2022: ਜਬਰ ਜਨਾਹ ਦੇ ਮਾਮਲੇ ‘ਚ ਅੱਜ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ 2 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਸਿਮਰਜੀਤ ਬੈਂਸ ਦੀ ਪੁਲਿਸ ਰਿਮਾਂਡ ‘ਚ ਮੁੜ ਵਾਧਾ ਕਰਦਿਆਂ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।

ਜਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ (Simarjit Singh Bains) ਨੇ ਲੁਧਿਆਣਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ | ਜਿਸ ਦੌਰਾਨ ਅਦਾਲਤ ਨੇ ਬੈਂਸ ਅਤੇ ਪੰਜ ਹੋਰ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ | ਇਸਤੋਂ ਬਾਅਦ ਫਿਰ 2 ਦਿਨ ਦੇ ਹੋਰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ |

Scroll to Top