ਚੰਡੀਗੜ੍ਹ, 09 ਫਰਵਰੀ 2023: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਭਲਕੇ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਉਣਗੇ। ਸਿਮਰਜੀਤ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ। ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ । ਲੁਧਿਆਣਾ ਜੇਲ੍ਹ ਵਿੱਚ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਸਿਮਰਜੀਤ ਸਿੰਘ ਬੈਂਸ ਭਲਕੇ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਆਉਣਗੇ ਬਾਹਰ
