ਅੰਮ੍ਰਿਤਸਰ 15 ਸਤੰਬਰ 2022: ਪੰਜਾਬ ਦੇ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ (Simranjit Singh Mann) ਅਕਸਰ ਹੀ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ | ਉਨ੍ਹਾਂ ਵਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਉਨ੍ਹਾਂ ਨੂੰ ਕਾਫੀ ਰੋਸ਼ ਦਾ ਸਾਹਮਣਾ ਕਰਨ ਪਿਆ ਸੀ | ਉੱਥੇ ਹੀ ਅੱਜ ਇੱਕ ਵਾਰ ਫੇਰ ਤੋਂ ਸਿਮਰਨਜੀਤ ਸਿੰਘ ਮਾਨ ਵੱਲੋਂ ਇੱਕ ਸਿਆਸੀ ਬਿਆਨ ਜਾਰੀ ਕੀਤਾ ਗਿਆ, ਜਿਸ ਵਿਚ ਕਿਹਾ ਗਿਆ ਕਿ ਜੇਕਰ ਸਾਨੂੰ ਜਮਹੂਰੀਅਤ ਦਾ ਹੱਕ ਨਹੀਂ ਮਿਲਦਾ ਤਾਂ ਹਥਿਆਰ ਚੁੱਕਣਾ ਪੈ ਸਕਦਾ ਹੈ, ਇਹ ਸਭ ਤੋਂ ਵੱਡਾ ਹੱਲ ਹੈ|
ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰਾਂ ਸਾਡਾ ਇਹ ਹੱਲ ਨਹੀਂ ਕਰਦੀਆਂ ਤਾਂ ਇਹ ਦੌਰ ਦੁਬਾਰਾ ਤੋਂ ਵੀ ਆ ਸਕਦਾ ਹੈ | ਇਸਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਕਿਹਾ ਕਿ ਬਰਗਾੜੀ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲ ਪਾਈ ਅਤੇ ਜੋ ਸੁਖਬੀਰ ਸਿੰਘ ਬਾਦਲ ਆਪਣੇ ਆਪ ਨੂੰ ਬੇਗੁਨਾਹ ਦੱਸਣ ਦੀ ਕੋਸ਼ਿਸ਼ ਕਰ ਰਿਹਾ ਹੈ, ਇਸ ਵਿੱਚ ਖ਼ੁਦ ਹੀ ਉਹ ਦੋਸ਼ੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਦੋਸ਼ੀ ਆਪਣੀ ਗਲਤੀ ਨਹੀਂ ਮੰਨਦਾ |
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਸ ਵੇਲੇ ਦੇ ਗ੍ਰਹਿ ਮੰਤਰਾਲੇ ਦੇ ਮੰਤਰੀ ਸਨ ਅਤੇ ਉਨ੍ਹਾਂ ਦੇ ਹੁਕਮ ਨਾਲ ਹੀ ਸਭ ਕੁਝ ਹੋਇਆ ਸੀ ਅਤੇ ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ | ਹੁਣ ਸੁਖਬੀਰ ਸਿੰਘ ਵਲੋਂ ਇਸ ‘ਤੇ ਕੀ ਪ੍ਰਤੀਕਿਰਿਆ ਆਉਂਦੀ ਹੈ ਇਹ ਵੀ ਵੇਖਣ ਬਾਕੀ ਹੈ |