ਚੰਡੀਗੜ੍ਹ 30 ਮਈ 2022: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਕਿਹਾ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਵਰਗੇ ਦੋ ਯੋਧਿਆਂ ਨੂੰ ਖੋਇਆ ਹੈ | ਓਥੇ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਦੋਵਾਂ ਮਾਮਲਿਆਂ ਦੀ ਜਾਂਚ ਦੀ ਮੰਗ ਕੀਤੀ |
ਇਸਦੇ ਨਾਲ ਹੀ ਮਾਨ ਨੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਕਰਨ ਤੋਂ ਬਾਅਦ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਦੋਵੇਂ ਕਤਲਾਂ ਦਾ ਮਾਮਲਾ ਗੁੰਝਲਦਾਰ ਹੈ। ਇਸ ਲਈ ਯੂ.ਐਨ.ਓ ਤੋਂ ਜਾਂਚ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 1984 ਤੋਂ ਬਾਅਦ ਭਾਰਤ ਦੇ ਸਿੱਖਾਂ ਦਾ ਵਿਸ਼ਵਾਸ ਦੇਸ਼ ਦੀ ਸਰਕਾਰ ਤੋਂ ਉੱਠ ਗਿਆ ਹੈ। ਇਹ ਕਤਲ ਸਿੱਖ ਕੌਮ ਨਾਲ ਸਬੰਧਿਤ ਹਨ |ਇਸਦੇ ਨਾਲ ਹੋ ਉਨ੍ਹਾਂ ਨੇ ਸਰਕਾਰ ਦੀ ਕਾਰਗੁਜਾਰੀ ‘ਤੇ ਵੀ ਸਵਾਲ ਚੁੱਕੇ |