ਸ਼੍ਰੋਮਣੀ ਕਮੇਟੀ

SGPC ਵੱਲੋਂ ਸੱਦੀ ਪੰਥਕ ਇਕੱਤਰਤਾ ‘ਚ ਸਿਮਰਨਜੀਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਕੀਤੀ ਪ੍ਰਸ਼ੰਸਾ

ਚੰਡੀਗੜ੍ਹ 11 ਮਈ 2022: ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਪੰਥਕ ਕਾਰਜਾਂ ਲਈ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚਿਰਾਂ ਬਾਅਦ ਕੀਤਾ ਗਿਆ ਇਹ ਪੰਥਕ ਇਕੱਠ ਆਪਣੇ ਆਪ ਵਿਚ ਇਤਿਹਾਸਕ ਹੈ, ਜਿਸ ’ਤੇ ਜਰੂਰ ਹੀ ਚੰਗੇ ਨਤੀਜੇ ਨਿਕਲਣਗੇ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸਿੱਖ ਪੰਥ ਨੂੰ ਠੋਸ ਯਤਨ ਅੱਗੇ ਵਧਾਉਣ ਦੇ ਨਾਲ-ਨਾਲ ਨਿਰਣਾਇਕ ਫੈਸਲੇ ਲੈਣੇ ਚਾਹੀਦੇ ਹਨ।

ਉੱਥੇ ਹੀ ਇਸ ਮੀਟਿੰਗ ਦੇ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਸਿੱਖ ਤੇਜਾ ਸਿੰਘ ਸਮੁੰਦਰੀ ਹਾਲ ਐੱਸਜੀਪੀਸੀ ਦਫ਼ਤਰ ਵਿੱਚ ਲਗਾਉਣ ਦੀ ਦੁਬਾਰਾ ਮੰਗ ਕੀਤੀ ਗਈ ਹੈ |

ਇਸਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜ ਸਾਲ ਬਾਅਦ ਇਲੈਕਸ਼ਨ ਹੋਣੀ ਚਾਹੀਦੀ ਹੈ ਕਿਉਂਕਿ ਇਲੈਕਸ਼ਨ ਸਾਡੇ ਸਰੀਰ ਦੀ ਖੁਰਾਕ ਹੈ | ਮਾਨ ਨੇ ਕਿਹਾ ਕਿ ਜੇਕਰ ਹਿੰਦੂ ਸਾਨੂੰ ਆਪਣਾ ਇੱਕ ਅੰਗ ਨਹੀਂ ਸਮਝਦੇ ਤਾਂ ਸਾਨੂੰ ਵੱਖਰਾ ਹੋ ਜਾਣਾ ਚਾਹੀਦਾ ਹੈ |

ਦੂਸਰੇ ਪਾਸੇ ਉਨ੍ਹਾਂ ਨੇ ਤਲਖੀ ਭਰੇ ਅੰਦਾਜ਼ ਵਿੱਚ ਕਿਹਾ ਕਿ ਜੇਕਰ ਹਿੰਦੋਸਤਾਨ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਵੀ ਸਿੱਖ ਗੁਲਾਮ ਹਨ ਅਤੇ ਜੇਕਰ ਕਿਸੇ ਵੀ ਦੇਸ਼ ਦੀ ਗੱਲ ਕੀਤੀ ਜਾਵੇ ਉਥੇ ਸਿੱਖ ਗੁਲਾਮ ਨਜ਼ਰ ਆ ਰਿਹਾ ਹੈ ਜੋ ਕਿ ਸਾਡੀ ਸਭ ਤੋਂ ਵੱਡੀ ਮੁਸ਼ਕਲ ਹੈ ਅਤੇ ਸਾਨੂੰ ਇਹ ਜ਼ੰਜੀਰਾਂ ਜਲਦ ਤੋਂ ਜਲਦ ਤੋੜਨੀਆਂ ਪੈਣਗੀਆਂ ਨਹੀਂ ਤਾਂ ਅਸੀਂ ਭਵਿੱਖ ਵਿਚ ਵੀ ਗ਼ੁਲਾਮ ਹੀ ਰਹਾਂਗੇ | ਇਸ ਦੌਰਾਨ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਇਕੱਠੇ ਦਿਖਾਈ ਦਿੱਤੇ |

Scroll to Top