June 30, 2024 3:21 pm
Simranjit Singh Mann

ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ‘ਚ ਸਿੱਖ ਜੱਜ ਨਾ ਹੋਣ ਦਾ ਚੁੱਕਿਆ ਮੁੱਦਾ

ਚੰਡੀਗੜ੍ਹ 27 ਜੁਲਾਈ 2022: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਵਲੋਂ ਅੱਜ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਚੁੱਕਿਆ | ਇਸ ਦੌਰਾਨ ਵਿਰੋਧ ਧਿਰਾਂ ਨੇ ਲੋਕ ਸਭਾ ‘ਚ ਫੈਮਿਲੀ ਕੋਰਟ ਸੋਧ ਬਿੱਲ ‘ਤੇ ਚੱਲ ਰਹੀ ਬਹਿਸ ਦੌਰਾਨ ਜੱਜ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਿਆ ।

ਇਸ ਮੌਕੇ ਸਿਮਰਨਜੀਤ ਮਾਨ ਨੇ ਕਿਹਾ ਕਿ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਇਸ ਗੱਲ ਤੋਂ ਚਿੰਤਤ ਹਨ ਕਿ ਸੁਪਰੀਮ ਕੋਰਟ ਵਿੱਚ ਬਿਹਾਰ ਅਤੇ ਝਾਰਖੰਡ ਦਾ ਕੋਈ ਜੱਜ ਨਹੀਂ ਹੈ। ਪਰ, ਮੈਨੂੰ ਚਿੰਤਾ ਹੈ ਕਿ ਸੁਪਰੀਮ ਕੋਰਟ ਵਿੱਚ ਕੋਈ ਸਿੱਖ ਜੱਜ ਨਹੀਂ ਹੈ। ਇਸਦੇ ਨਾਲ ਹੀ ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਵਿਵਸਥਾ ਹੈ। ਉਨ੍ਹਾਂ ਲਈ ਇਸ ਬਾਰੇ ਕੋਈ ਟਿੱਪਣੀ ਕਰਨਾ ਸਹੀ ਨਹੀਂ ਹੋਵੇਗਾ।

ਇਸਦੇ ਨਾਲ ਹੀ ਕਿਰਨ ਰਿਜਿਜੂ ਨੇ ਕਿਹਾ ਕਿ ਧਰਮ ਅਤੇ ਜਾਤ ਦੇ ਆਧਾਰ ‘ਤੇ ਸੁਪਰੀਮ ਕੋਰਟ ਦਾ ਜੱਜ ਬਣਾਉਣ ਲਈ ਕੋਈ ਰਾਖਵਾਂਕਰਨ ਨਹੀਂ ਹੈ।ਸਿਮਰਨਜੀਤ ਮਾਨ ਹਾਲ ਹੀ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ | ਇਸਦੇ ਨਾਲ ਹੀ ਸਿਮਰਜੀਤ ਮਾਨ ਭਗਤ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਹੋਏ ਹਨ |