Site icon TheUnmute.com

ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਲੋਕ ਸਭਾ ਦੀ ਜ਼ਿਮਨੀ ਚੋਣਾਂ

Simranjit Singh Mann

ਚੰਡੀਗੜ੍ਹ 23 ਮਈ 2022: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ( Simranjit Singh Mann) ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਫੈਸਲਾ ਕੀਤਾ ਹੈ | । ਇਸ ਸੰਬੰਧੀ ਫੈਸਲਾ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ. ਸੀ) ਦੀ ਮੀਟਿੰਗ ’ਚ ਸਰਬਸੰਮਤੀ ਨਾਲ ਲਿਆ ਗਿਆ।

ਇਸ ਕਮੇਟੀ ’ਚ ਸਾਮਲ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਾਹਕੇ, ਕੁਲਦੀਪ ਸਿੰਘ ਭਾਗੋਵਾਲ, ਈਮਾਨ ਸਿੰਘ ਮਾਨ, ਗੁਰਜੰਟ ਸਿੰਘ ਕੱਟੂ, ਬਹਾਦਰ ਸਿੰਘ ਭਸੌੜ, ਹਰਭਜਨ ਸਿੰਘ ਕਸ਼ਮੀਰੀ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਨੈਬ ਸਿੰਘ ਰਾਮਪੁਰਾ, ਅੰਮ੍ਰਿਤਪਾਲ ਸਿੰਘ ਛੰਦੜਾਂ, ਹਰਜੀਤ ਸਿੰਘ ਸਜੂਮਾਂ, ਗਗਨਦੀਪ ਸਿੰਘ ਅਤੇ ਜਤਿੰਦਰ ਸਿੰਘ ਥਿੰਦ ਆਦਿ ਆਗੂਆਂ ਨੇ ਹਿੱਸਾ ਲਿਆ।

Exit mobile version