July 7, 2024 2:17 am
Simranjit Singh Mann

ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਚੰਡੀਗੜ੍ਹ 18 ਜੁਲਾਈ 2022: ਸੰਗਰੂਰ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ | ਜਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਲੋਕ ਸਭਾ ਮੈਂਬਰ ਬਣੇ ਹਨ | ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਮੈਂਬਰ ਦੇ ਅਹੁਦੇ ਦੀ ਸੌਂਹ ਚੁੱਕਣ ਤੋਂ ਪਹਿਲਾ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ |

ਇਸਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ, ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਸਿਮਰਜੀਤ ਸਿੰਘ ਮਾਨ 1989-1991 ਤਰਨਤਾਰਨ ਤੋਂ ਸੰਸਦ ਮੈਂਬਰ, 1999-2004 ਦਰਮਿਆਨ ਸੰਗਰੂਰ ਤੋਂ ਸੰਸਦ ਮੈਂਬਰ ਰਹੇ ਅਤੇ ਹੁਣ 2022 ਵਿੱਚ ਉਹ ਮੁੜ ਸੰਸਦ ਮੈਂਬਰ ਚੁਣੇ ਗਏ ਹਨ।