July 4, 2024 9:33 pm
NIA

NIA ਵਲੋਂ ਪੰਜਾਬ ਸਮੇਤ ਅੱਠ ਸੂਬਿਆਂ ਦੀਆਂ 72 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ

ਚੰਡੀਗੜ੍ਹ, 21 ਫ਼ਰਵਰੀ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਸਮੇਤ ਅੱਠ ਸੂਬਿਆਂ ਦੀਆਂ 72 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ | ਪ੍ਰਾਪਤ ਜਾਣਕਰੀ ਅਨੁਸਾਰ ਐਨਆਈਏ ਦੇ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਕੁੱਲ 8 ਸੂਬਿਆਂ ਵਿੱਚ ਇਹ ਕਾਰਵਾਈ ਕੀਤੀ ਜਾ ਰਹੀ ਹੈ, ਇਸ ਸਮੇਂ ਪੰਜਾਬ ‘ਚ 30 ਥਾਵਾਂ ‘ਤੇ ਇਹ ਛਾਪੇਮਾਰੀ ਚੱਲ ਰਹੀ ਹੈ।

ਇਸਦੇ ਨਾਲ ਹੀ ਸਾਬਕਾ ਟਰੱਕ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਕਿੰਗਰਾ ਦੇ ਘਰ ਅਤੇ ਫਾਰਮ ਹਾਉਸ ‘ਤੇ ਅੱਜ ਤੜਕਸਾਰ ਐਨਆਈਏ ਦੀ ਟੀਮ ਵੱਲੋਂ ਰੇਡ ਕੀਤੀ ਗਈ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਲੱਖੀ ਕਿੰਗਰਾ ਦੇ ਗੈਂਗਸਟਰਾਂ ਨਾਲ ਕਥਿਤ ਲਿੰਕ ਹੋ ਸਕਦੇ ਹਨ | ਜਿਸ ਕਰਕੇ ਵੱਡੇ ਪੱਧਰ ਤੇ ਰੇਡ ਕੀਤੀ ਜਾ ਰਹੀ ਹੈ | ਇਸਦੀ ਅਧਿਕਾਰੀਆਂ ਵਲੋਂ ਅਧਾਰਿਤ ਤੌਰ ‘ਤੇ ਕੋਈ ਪੁਸ਼ਟੀ ਨਹੀ ਕੀਤੀ ਗਈ |

ਇਸ ਛਾਪੇਮਾਰੀ ਤੋਂ ਪਹਿਲਾਂ ਵੀ ਐਨਆਈਏ (NIA) ਦੋ ਵਾਰ ਗੈਂਗਸਟਰ ਸਿੰਡੀਕੇਟ ਖ਼ਿਲਾਫ਼ ਕਾਰਵਾਈ ਕਰ ਚੁੱਕੀ ਹੈ। ਇਹ ਛਾਪੇਮਾਰੀ ਦੇਸ਼ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਮੂਵਮੈਂਟ ਦੇ ਖ਼ਿਲਾਫ਼ ਹੈ। ਇਹੀ ਕਾਰਨ ਹੈ ਕਿ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਇਲਾਵਾ ਐਨਆਈਏ ਇਸ ਵਾਰ ਯੂਪੀ ਅਤੇ ਮੱਧ ਪ੍ਰਦੇਸ਼ ਤੱਕ ਵੀ ਪਹੁੰਚ ਗਈ ਹੈ। ਜਿੱਥੋਂ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਦੇ ਹਨ।

ਪੰਜਾਬ ਦੇ ਨਾਲ-ਨਾਲ ਐਨਆਈਏ ਵੱਲੋਂ ਹਰਿਆਣਾ, ਰਾਜਸਥਾਨ, ਦਿੱਲੀ-ਐਨਸੀਆਰ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ ਗਈ ਹੈ। ਦਰਅਸਲ, ਪਿਛਲੇ ਸਾਲ ਐਨਆਈਏ ਨੇ ਗੈਂਗਸਟਰਾਂ ਵੱਲੋਂ ਬਣਾਈ ਸਿੰਡੀਕੇਟ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਐਨਆਈਏ ਉੱਤਰੀ ਭਾਰਤ ਦੇ ਸੂਬਿਆਂ ‘ਚ ਕਰੀਬ 3 ਵਾਰ ਛਾਪੇਮਾਰੀ ਕਰ ਚੁੱਕੀ ਹੈ।