July 7, 2024 1:21 pm
ਬੀ ਪਰਾਕ ਦੇ ਨਵਜੰਮੇ ਬੱਚੇ

ਬੀ ਪਰਾਕ ਦੇ ਨਵਜੰਮੇ ਬੱਚੇ ਦੀ ਹੋਈ ਮੌਤ, ਸਿੰਗਰ ਨੇ ਸ਼ੇਅਰ ਕੀਤੀ ਭਾਵੁਕ ਪੋਸਟ

ਚੰਡੀਗੜ੍ਹ 16 ਜੂਨ 2022: ਗਾਇਕ ਅਤੇ ਸੰਗੀਤਕਾਰ ਬੀ ਪਰਾਕ ਤੇ ਉਨ੍ਹਾਂ ਦੀ ਪਤਨੀ ਮੀਰਾ ਦੇ ਬੁੱਧਵਾਰ ਨੂੰ ਦੂਜੇ ਬੱਚੇ ਦੇ ਜਨਮ ਤੋਂ ਕੁਝ ਘੰਟਿਆਂ ਬਾਅਦ ਹੀ ਬੱਚੇ ਦੀ ਮੌਤ ਹੋ ਗਈ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਬੀ ਪ੍ਰਾਕ ਨੇ ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਪੋਸਟ ਵੀ ਸ਼ੇਅਰ ਕੀਤੀ ਹੈ। ਸਭ ਨੇ ਦੇਖਿਆ ਹੀ ਸੀ ਕਿ ਆਪਣੇ ਦੂਜੇ ਬੱਚੇ ਨੂੰ ਲੈ ਕੇ ਉਹ ਕਾਫੀ ਉਤਸ਼ਾਹਿਤ ਸੀ । ਦੋਵਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਵੀ ਕੀਤੀ ਸੀ।

ਬੀ ਪਰਾਕ ਦੇ ਨਵਜੰਮੇ ਬੱਚੇ

ਬੀ ਪ੍ਰਾਕ ਨੇ ਭਾਵੁਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਮੈਨੂੰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੇ ਬੱਚੇ ਦਾ ਜਨਮ ਤੋਂ ਤੁਰੰਤ ਬਾਅਦ ਹੀ ਦਿਹਾਂਤ ਹੋ ਗਿਆ ਹੈ। ਇਸ ਸਮੇਂ ਅਸੀਂ ਮਾਪੇ ਹੋਣ ਦੇ ਨਾਤੇ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਹੇ ਹਾਂ। ਇਹ ਬਹੁਤ ਦਰਦਨਾਕ ਹੈ। ਅਸੀਂ ਸਾਰੇ ਡਾਕਟਰਾਂ ਅਤੇ ਸਟਾਫ਼ ਦਾ ਉਹਨਾਂ ਦੀ ਸਖ਼ਤ ਮਿਹਨਤ ਅਤੇ ਯਤਨਾਂ ਲਈ ਧੰਨਵਾਦ ਕਰਨਾ ਚਾਹੁੰਦੇ ਹਾਂ। ਅਸੀਂ ਅੰਦਰੋਂ ਟੁੱਟੇ ਹਾਂ, ਆਪ ਸਭ ਨੂੰ ਬੇਨਤੀ ਹੈ ਕਿ ਸਾਡੀ ਨਿੱਜਤਾ ਦਾ ਖਿਆਲ ਰੱਖੋ।”