Site icon TheUnmute.com

ਸੰਜੂ ਗੀਤ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਗਾਇਕ ਸਿੱਧੂ ਮੂਸੇਵਾਲਾ, ਅਦਾਲਤ ਨੇ ਜਾਰੀ ਕੀਤੇ ਸੰਮਨ

Sidhu Musewala

ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ (Sidhu Musewala) ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸਿੱਧੂ ਮੂਸੇਵਾਲਾ (Sidhu Musewala) ਨੂੰ ਆਪਣੇ ਗੀਤ ਸੰਜੂ ਵਿੱਚ ਵਕੀਲਾਂ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਅੱਜ ਅਦਾਲਤ ਨੇ ਸੰਮਨ ਜਾਰੀ ਕਰਕੇ 29 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਦੱਸ ਦੇਈਏ ਕਿ ਇਸ ਗੀਤ ਨੂੰ ਲੈ ਕੇ ਸਿੱਧੂ ਮੂਸੇਵਾਲਾ (Sidhu Musewala) ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਕੇਸ ਵੀ ਦਾਇਰ ਕੀਤਾ ਗਿਆ ਸੀ। ਇਸ ਸਬੰਧੀ ਅਦਾਲਤ ਨੇ ਉਸ ਨੂੰ ਸੰਮਨ ਭੇਜ ਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

Exit mobile version