July 4, 2024 11:08 pm
Singer Sidhu Musewala

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਾਇਕ ਸਿੱਧੂ ਮੂਸੇਵਾਲਾ ਇਸ ਪਾਰਟੀ ਤੋਂ ਹੋ ਸਕਦੇ ਨੇ ਉਮੀਦਵਾਰ

ਚੰਡੀਗੜ੍ਹ 30 ਨਵੰਬਰ 2021 : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਗਾਇਕਾਂ, ਕਲਾਕਾਰਾਂ ਦੇ ਬਲਬੂਤੇ ‘ਤੇ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ‘ਚ ਲੱਗੀਆਂ ਪਾਰਟੀਆਂ ਦੀ ਸੂਚੀ ‘ਚ ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਕਾਂਗਰਸ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਕਾਂਗਰਸ ਵੀ ਹੁਣ ਵਿਧਾਨ ਸਭਾ ਚੋਣਾਂ ਦੌਰਾਨ ਗਾਇਕ ਸਿੱਧੂ ਮੂਸੇਵਾਲਾ ‘ਤੇ ਦਾਅ ਲਾਉਣ ਦੀ ਤਿਆਰੀ ‘ਚ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਭਾਜਪਾ ਵੱਲੋਂ ਗੁਰਦਾਸਪੁਰ ਸੀਟ ‘ਤੇ ਵਿਨੋਦ ਖੰਨਾ ਅਤੇ ਸੰਨੀ ਦਿਓਲ ਦੇ ਦਮ ‘ਤੇ 2 ਵਾਰ ਜਿੱਤ ਹਾਸਲ ਕੀਤੀ ਗਈ ਹੈ।
ਇਸੇ ਤਰ੍ਹਾਂ ਕਲਾਕਾਰ ਜਾਂ ਗਾਇਕਾਂ ‘ਚੋਂ ਆ ਕੇ ਆਮ ਆਦਮੀ ਪਾਰਟੀ ਦੇ ਨੇਤਾ ਬਣਨ ਵਾਲਿਆਂ ‘ਚ ਭਗਵੰਤ ਮਾਨ, ਗੁਰਪ੍ਰੀਤ ਘੁੱਗੀ, ਜੱਸੀ ਜਸਰਾਜ, ਅਨਮੋਲ ਗਗਨ ਮਾਨ ਦੇ ਨਾਂ ਸ਼ਾਮਲ ਹਨ। ਹਾਲਾਂਕਿ ਕਾਂਗਰਸ ਦੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਾਦਿਕ ਵੀ ਪੁਰਾਣੇ ਗਾਇਕ ਹਨ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਹਨੇਵਾਲ ਤੋਂ ਕਾਂਗਰਸ ਵੱਲੋਂ ਗਾਇਕਾ ਸਤਵਿੰਦਰ ਬਿੱਟੀ ਨੂੰ ਉਮੀਦਵਾਰ ਬਣਾਇਆ ਗਿਆ ਸੀ।
ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ‘ਤੇ ਦਾਅ ਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਚਰਚਾ ਹੈ ਕਿ ਮੂਸੇਵਾਲਾ ਨੂੰ ਮਾਨਸਾ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇੱਥੇ ਨਾਲ ਲੱਗਦੇ ਇਲਾਕੇ ‘ਚ ਸਿੱਧੂ ਦਾ ਚੰਗਾ ਪ੍ਰਭਾਵ ਹੈ ਅਤੇ ਉਨ੍ਹਾਂ ਦੇ ਨੌਜਵਾਨਾਂ ‘ਚ ਕਰੇਜ਼ ਦਾ ਪੰਜਾਬ ਦੇ ਬਾਕੀ ਹਿੱਸਿਆਂ ‘ਚ ਵੀ ਕਾਂਗਰਸ ਨੂੰ ਫ਼ਾਇਦਾ ਮਿਲ ਸਕਦਾ ਹੈ।