July 1, 2024 4:17 am

ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 29 ਮਈ 2022 :  ਗਾਇਕ ਸਿੱਧੂ ਮੂਸੇਵਾਲਾ ‘ਤੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਹਮਲਾ ਹੋ ਗਿਆ ਹੈ, ਜਿਸ ਦੌਰਾਨ ਕਈ ਗੋਲੀਆਂ ਸਿੱਧੂ ਮੂਸੇਵਾਲਾ ਅਤੇ ਉਸ ਦੇ ਦੋ ਸਾਥੀਆਂ ‘ਤੇ ਲੱਗਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਉਸ ਦੇ ਦੋ ਸਾਥੀਆਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਮਾਨਸਾ ਤੋਂ ਬਾਹਰ ਹਸਪਤਾਲਾਂ ਲਈ ਰੈਫ਼ਰ ਕਰ ਦਿੱਤਾ ਗਿਆ ਹੈ।